ਅੰਮ੍ਰਿਤਸਰ, 6 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਤੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕਰ ਰਹੇ ਪੰਜਾਬ ਕਾਂਗਰਸ ਸਰਕਾਰ ਦੇ ਚਾਰ ਵਜ਼ੀਰਾਂ ‘ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਅਹੁਦੇ ਦੀ ਭੁੱਖ ਤੇ ਢੀਠਪੁਣਾ ਛੱਡ ਕੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਅੱਜ ਇੱਥੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਿਲ੍ਹਆਂ ਦੇ ਕਈ ਕਾਂਗਰਸੀ ਤੇ ਆਪ ਆਗੂਆਂ ਅਤੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਚਾਰ ਵਜੀਰ ਇਕ ਪਾਸੇ ਮੁੱਖ ਮੰਤਰੀ ਨੂੰ ਮੁੱਖ ਮੰਤਰੀ ਹੀ ਨਹੀਂ ਮੰਨਦੇ ਪਰ ਦੂਜੇ ਪਾਸੇ ਉਸੇ ਮੁੱਖ ਮੰਤਰੀ ਨੂੰ ਚਿੱਠੀਆਂ ਲਿਖ ਰਹੇ ਹਨ।
ਪੰਜਾਬ ਸਰਕਾਰ ਦੇ ਚਾਰ ਵਜ਼ੀਰ ਅਹੁਦੇ ਦੀ ਭੁੱਖ ਤੇ ਢੀਠਪੁਣਾ ਛੱਡ ਕੇ ਅਸਤੀਫ਼ਾ ਦੇਣ : ਮਜੀਠੀਆ
