ਚੰਡੀਗੜ੍ਹ/ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਆਖਿਆ ਹੈ ਕਿ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ।
ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਦਾ ਪਹਿਲਾ ਬਿਆਨ
