ਬਰਲਿਨ : (Germany stabbing News) ਜਰਮਨੀ ਵਿੱਚ ਅਪਰਾਧ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੱਲ੍ਹ, ਉੱਤਰੀ ਰਾਈਨ-ਵੈਸਟਫਾਲੀਆ ਦੇ ਸੀਗੇਨ ਖੇਤਰ ਵਿੱਚ ਇੱਕ ਬੱਸ ‘ਚ ਹਿੰਸਕ (place in a bus) ਘਟਨਾ ਵਾਪਰੀ, ਜਿਸ ਵਿੱਚ ਇੱਕ ਔਰਤ ਨੇ ਚਾਕੂ ਨਾਲ ਹਮਲਾ ਕਰ ਕੇ 5 ਲੋਕਾਂ ਦੀ ਹੱਤਿਆ ਕਰ ਦਿੱਤੀ।
ਇੱਕ ਹਫ਼ਤਾ ਪਹਿਲਾਂ ਵੀ ਇਸੇ ਤਰ੍ਹਾਂ ਦੀ ਚਾਕੂ ਮਾਰਨ ਦੀ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਦੋਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ‘ਚ ਰੋਸ ਹੈ। ਇਨ੍ਹਾਂ ਘਟਨਾਵਾਂ ‘ਚ ਅਫ਼ਗਾਨ ਲੋਕਾਂ ਦਾ ਹੱਥ ਸਾਹਮਣੇ ਆਉਣ ਤੋਂ ਬਾਅਦ ਹੁਣ ਸਰਕਾਰ ਵੀ ਹਰਕਤ ‘ਚ ਆ ਗਈ ਹੈ।