ਰਾਜਪੁਰਾ : ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬੈਰੀਅਰ ਉੱਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਚੱਲ ਰਹੇ ਰੋਸ ਧਰਨੇ ਦੇ 200 ਦਿਨ ਪੂਰੇ ਹੋਣ ‘ਤੇ ਇੱਕ ਭਰਵਾਂ ਕਿਸਾਨ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਘੁਮਾਣਾ, ਅਮਰਜੀਤ ਸਿੰਘ ਮੌੜੀ ਅਤੇ ਬਲਕਾਰ ਸਿੰਘ ਬੈਂਸ ਸਮੇਤ ਹੋਰਨਾਂ ਵੱਲੋਂ ਮਸ਼ਹੂਰ ਪਹਿਲਵਾਨ ਵਿਨੇਸ਼ ਫੋਗਾਟ ਨੂੰ ਦੇਸ਼ ਦੀ ਬੇਟੀ ਦੇ ਗੌਰਵਮਈ ਸਨਮਾਨ ਨਾਲ ਸਿਰੋਂਪਾਓ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਸ਼ੰਭੂ ਬੈਰੀਅਰ ‘ਤੇ ਕਿਸਾਨ ਜਥੇਬੰਦੀਆਂ ਨੇ ਪਹਿਲਵਾਨ Vinesh Phogat ਨੂੰ ਦੇਸ਼ ਦੀ ਬੇਟੀ ਦੇ ਗੌਰਵਮਈ ਸਨਮਾਨ ਨਾਲ ਕੀਤਾ ਸਨਮਾਨਿਤ
