ਮਾਨਸਾ: ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਅੱਜ ਅਦਾਲਤ ’ਚ ਗੁਰਪ੍ਰੀਤ ਸਿੰਘ ਗਵਾਹ ਵੱਜੋਂ ਹਾਜ਼ਰ ਹੋਏ। ਸਿੱਧੂ ਮੂਸੇਵਾਲਾ(Sidhu Moosewala) ਨਾਲ ਵਾਪਰੀ ਘਟਨਾ ਸਮੇਂ ਗੁਰਪ੍ਰੀਤ ਸਿੰਘ ਥਾਰ ’ਚ ਸਨ ਅਤੇ ਅੱਜ ਉਨ੍ਹਾਂ ਮੁਲਜ਼ਮਾਂ ਦੀ ਪਛਾਣ ਕੀਤੀ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਸਤੰਬਰ 2024 ਤੈਅ ਹੋਈ ਹੈ। ਵਕੀਲ ਸਤਿੰਦਰਪਾਲ ਮਿੱਤਲ ਨੇ ਦੱਸਿਆ ਕਿ ਸਿੱਧੂ ਮੂਸੇਵਾਲੇ ਕਤਲ ਮਾਮਲੇ ਦੀ ਸੁਣਵਾਈ ਅੱਜ ਸ਼ੁਕਰਵਾਰ ਨੂੰ ਹੋਈ। ਇਸ ਦੌਰਾਨ ਗਵਾਹ ਗੁਰਪ੍ਰੀਤ ਸਿੰਘ ਹਾਜ਼ਰ ਹੋਏ ਅਤੇ ਉਨ੍ਹਾਂ ਮੁਲਜ਼ਮਾਂ ਦੀ ਪਛਾਣ ਕੀਤੀ। ਅੱਜ 7 ਮੁਲਜ਼ਮਾਂ ਨੂੰ ਅਦਾਲਤ ਵਿੱਚ ਫਿਜੀਕਲ ਤੌਰ ’ਤੇ ਪੇਸ਼ ਕੀਤਾ ਗਿਆ ਸੀ। ਇਨ੍ਹਾਂ ਮੁਲਜ਼ਮਾਂ ਵਿੱਚ ਅੰਕਿਤ ਸੇਰਸਾ, ਦੀਪਕ ਮੁੰਡੀ, ਸੰਦੀਪ ਕੇਕੜਾ, ਮਨੀ ਰਈਆ, ਕੁਲਦੀਪ ਕਸ਼ਿਸ਼, ਕੇਸ਼ਵ, ਪ੍ਰਿਅਵਰਤ ਫ਼ੌਜੀ ਸ਼ਾਮਲ ਹਨ। ਬਾਕੀਆਂ ਦੀ ਵੀਡਿਉ ਕਾਨਫਰੰਸ (VC)ਰਾਹੀਂ ਪੇਸ਼ੀ ਹੋਈ।
Related Posts
ਪੰਜਾਬ ਦੇ ਪਿੰਡਾਂ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਹਰ ਘਰ ਨੂੰ ਅਲਾਟ ਹੋਣਗੇ ਨੰਬਰ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਪਿੰਡਾਂ ’ਚ ਸਾਰੇ ਮਕਾਨਾਂ ਨੂੰ…
Punjab weather : ਪੰਜਾਬ ਵਾਸੀ ਹੋ ਜਾਣ ਅਲਰਟ, ਜਾਰੀ ਹੋਈ ਐਡਵਾਈਜ਼ਰੀ
ਤਰਨਤਾਰਨ : ਰੋਜ਼ਾਨਾ ਵੱਧ ਰਹੀ ਠੰਡ ਅਤੇ ਧੁੰਦ ਨੇ ਜਿੱਥੇ ਆਮ ਜਨ-ਜੀਵਨ ਨੂੰ ਝਿੰਜੋੜਨਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ…
ਭਾਜਪਾ ਦੀ ਕੇਂਦਰੀ ਚੋਣ ਕਮੇਟੀ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ 29 ਨੂੰ ਕਰੇਗੀ ਚਰਚਾ
ਨਵੀਂ ਦਿੱਲੀ, ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਅਗਲੀ ਮੀਟਿੰਗ 29 ਅਗਸਤ ਨੂੰ ਕੌਮੀ ਰਾਜਧਾਨੀ ਵਿੱਚ ਹੋਣੀ ਹੈ। ਮੀਟਿੰਗ ਵਿੱਚ…