ਡੇਰਾ ਬਾਬਾ ਨਾਨਕ: ਬੀਐਸਐਫ (BSF) ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 117 ਬਟਾਲੀਅਨ ਦੀ ਬੀਓਪੀ ਚੰਨਾ ‘ਤੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਐਤਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ(Pakistani Drone) ‘ਤੇ ਫਾਇਰਿੰਗ ਕੀਤੀ ਗਈ। ਜਾਣਕਾਰੀ ਅਨੁਸਾਰ ਐਤਵਾਰ ਦੀ ਰਾਤ ਸਰਹੱਦ ‘ਤੇ ਚੌਕਸ ਬੀਐਸਐਫ ਦੀ ਬੀਓਪੀ ਚੰਨਾ ਦੇ ਜਵਾਨਾ ਰਾਤ ਵੇਲੇ ਆਸਮਾਨ ਵਿੱਚ ਭਾਰਤੀ ਸੀਮਾ ਤੇ ਪਾਕਿਸਤਾਨੀ ਡਰੋਨ ਨੂੰ ਵੇਖਿਆ। ਜਿੱਥੇ ਜਵਾਨਾਂ ਵੱਲੋਂ 7 ਦੇ ਕਰੀਬ ਫਾਇਰ ਤੇ ਇੱਕ ਇਲੂ ਬੰਬ ਦਾਗਿਆ । ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ BSF ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ। ਸੋਮਵਾਰ ਤੜਕਸਾਰ ਤੋਂ ਬੀਐਸਐਫ ਤੇ ਪੁਲਿਸ ਵੱਲੋਂ ਸੰਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਗੁਰਦਾਸਪੁਰ ‘ਚ ਭਾਰਤੀ ਸਰਹੱਦ ‘ਤੇ ਦਿਸਿਆ ਪਾਕਿਸਤਾਨੀ ਡ੍ਰੋਨ, BSF ਜਵਾਨਾਂ ਨੇ ਕੀਤੀ Firing
