ਨਵੀਂ ਦਿੱਲੀ : ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਅਮਾਨਤੁੱਲਾ ਖਾਨ (Amanatullah Khan) ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਸੋਮਵਾਰ ਸਵੇਰੇ ਕਈ ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਈਡੀ ਦੀ ਟੀਮ ਉਨ੍ਹਾਂ ਦੇ ਘਰ ਆਈ ਹੈ। ਦਿੱਲੀ ਪੁਲਿਸ ਦੀ ਟੀਮ ਤੇ ਨੀਮ ਫ਼ੌਜੀ ਬਲ ਦੇ ਜਵਾਨ ਵੀ ਘਰ ਦੇ ਬਾਹਰ ਮੌਜੂਦ ਹਨ।
AAP ਵਿਧਾਇਕ ਅਮਾਨੁਤੱਲਾ ਖਾਨ ਨੂੰ ਆਪਣੇ ਨਾਲ ਲੈ ਗਈ ED, ਕਈ ਘੰਟੇ ਛਾਪੇਮਾਰੀ ਤੋਂ ਬਾਅਦ ਕੀਤਾ ਗ੍ਰਿਫ਼ਤਾਰ
