ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉੱਤਰਾਅਧਿਕਾਰੀ ਦਾ ਐਲਾਨ

ਅੰਮ੍ਰਿਤਸਰ : ਡੇਰਾ ਰਾਧਾ ਸਵਾਮੀ ਬਿਆਸ (Dera Radha Soami Beas) ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ ਆਪਣਾ ਵਾਰਿਸ ਐਲਾਨ ਦਿੱਤਾ ਹੈ। ਉਨ੍ਹਾਂ ਜਸਦੀਪ ਸਿੰਘ ਗਿੱਲ (Jasdeep Singh Gill) ਨੂੰ ਆਪਣਾ ਵਾਰਿਸ ਬਣਾਇਆ ਹੈ। ਗਿੱਲ ਨੂੰ ਬਤੌਰ ਗੁਰੂ ਨਾਮ ਦੇਣ ਦਾ ਵੀ ਅਧਿਕਾਰ ਹੋਵੇਗਾ। ਕਾਬਿਲੇਗ਼ੌਰ ਹੈ ਕਿ ਕੁਝ ਸਾਲ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਕੈਂਸਰ ਹੋਣ ਦੀ ਗੱਲ ਸਾਹਮਣੇ ਆਈ ਸੀ ਜਿਸ ਦਾ ਲੰਬਾ ਇਲਾਜ ਚੱਲਿਆ। ਉੱਥੇ ਹੀ ਬਾਬਾ ਗੁਰਿੰਦਰ ਢਿੱਲੋਂ ਦਿਲ ਦੇ ਰੋਗ ਨਾਲ ਵੀ ਪੀੜਤ ਹਨ। ਇਸ ਸਬੰਧੀ ਸਾਰੇ ਸੇਵਾਦਾਰਾਂ ਤੇ ਇੰਚਾਰਜਾਂ ਨੂੰ ਭੇਜੇ ਪੱਤਰ ‘ਚ ਕਿਹਾ ਗਿਆ ਕਿ ਪੂਜਣ ਯੋਗ ਸੰਤ ਸਤਿਗੁਰੂ ਅਤੇ ਰਾਧਾ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਪੁੱਤਰ ਜਸਦੀਪ ਸਿੰਘ ਗਿੱਲ ਨੂੰ ਰਾਧਾ ਸਵਾਮੀ ਸਤਿਸੰਗ ਬਿਆਸ ਸੁਸਾਇਟੀ ਦਾ ਸਰਪ੍ਰਸਤ ਨਾਮਜ਼ਦ ਕੀਤਾ ਹੈ।

Leave a Reply

Your email address will not be published. Required fields are marked *