ਬਟਾਲਾ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ 8 ਤੋਂ 10 ਸਤੰਬਰ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਦੇ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਾਬੇ ਦੇ ਵਿਆਹ ਪੁਰਬ ਨੂੰ ਲੈ ਕੇ ਸੰਗਤਾਂ ਦੀ ਆਮਦ ਦਿਨੋਂ-ਦਿਨ ਵਧਦੀ ਜਾ ਰਹੀ ਹੈ, ਪਰ ਸ਼ਹਿਰ ਦੀਆਂ ਟੁੱਟੀਆਂ ਸੜਕਾਂ, ਬੰਦ ਪਈਆਂ ਸਟਰੀਟ ਲਾਈਟਾਂ ਅਤੇ ਸਾਫ ਸਫਾਈ ਨੂੰ ਲੈ ਕੇ ਪ੍ਰਸ਼ਾਸਨ ਦੀ ਸਥਿਤੀ ‘ਬੂਹੇ ਆਈ ਜੰਝ, ਵਿੰਨੋ ਕੁੜੀ ਦੇ ਕੰਨ” ਵਾਲੀ ਬਣੀ ਹੋਈ ਹੈ।
8 ਤੋਂ 10 ਸਤੰਬਰ ਤਕ ਮਨਾਇਆ ਜਾਏਗਾ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਵਿਆਹ ਪੁਰਬ
