ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਕੲ ਰਹੀ ਫੁੱਲਾਂ ਦੀ ਸਜ਼ਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ। 5 ਟਰੱਕ ਵਿਚ ਭਰ ਕੇ ਆਏ ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜ਼ਾਵਟ ਲਈ ਵਰਤੇ ਜਾ ਰਹੇ ਹਨ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਵੱਲੋਂ ਫੁੱਲਾਂ ਦੀ ਸੇਵਾ ਆਰੰਭੀ ਗਈ ਹੈ। ਸਜ਼ਾਵਟ ਲਈ 40 ਟਨ ਤੋਂ ਵੱਧ ਫੁੱਲ ਲਗਾਏ ਜਾਣਗੇ।
ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ 40 ਟਨ ਦੇਸੀ ਤੇ ਵਿਦੇਸ਼ੀ ਫੁੱਲਾਂ ਦੀ ਸਜਾਵਟ ਬਣੇਗੀ ਖਿੱਚ ਦਾ ਕੇਂਦਰ
