ਚੰਡੀਗੜ : ਪੰਜਾਬ ਕੈਬਨਿਟ ਦੀ ਅੱਜ ਹੋਈ ਅਹਿਮ ਮੀਟਿੰਗ ਵਿਚ ਪੈਟਰੋਲ ਡੀਜ਼ਲ ‘ਤੇ VAT ਵਧਾਉਣ ਦਾ ਫੈਸਲਾ ਲਿਆ ਗਿਆ। ਜਿਸ ਨਾਲ ਪੰਜਾਬ ਵਿਚ ਪੈਟਰੋਲ 61 ਪੈਸੇ ਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਭਰ ਵਿਚ 300 ਯੂਨਿਟ ਮੁਫਤ ਬਿਜਲੀ ਸਕੀਮ ਜਾਰੀ ਰਹੇਗੀ। ਇਸ ਦੇ ਨਾਲ ਹੀ 7 ਕਿਲੋ ਵਾਟ ਉਤੇ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਵਿਚ ਵਾਧਾ ਕੀਤਾ ਗਿਆ ਹੈ।
ਚੀਮਾ ਨੇ ਦੱਸਿਆ ਕਿ ਇਹ ਫੈਸਲੇ ਖਜ਼ਾਨਾ ਭਰਨ ਦੀ ਕਵਾਇਦ ਤਹਿਤ ਲਿਆ ਗਿਆ ਹੈ। ਸਰਕਾਰ 1800 ਕਰੋੜ ਰੁਪਏ ਦਾ ਮੁਨਾਫਾ ਹੋਵੇਗਾ।