ਅੰਮ੍ਰਿਤਸਰ : ਸਾਬਕਾ ਅਕਾਲੀ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਅਤੇ ਸੁੱਚਾ ਸਿੰਘ ਲੰਗਾਹ (Sucha Singh Langah) ਨੇ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ। ਦੋਵਾਂ ਵੱਲੋਂ ਆਪਣਾ ਸਪੱਸ਼ਟੀਕਰਨ ਪੇਸ਼ ਕਰਨ ਨਾਲ ਹੁਣ ਤਕ ਸਪੱਸ਼ਟੀਕਰਨ ਦੇਣ ਵਾਲੇ ਸਾਬਕਾ ਮੰਤਰੀਆਂ ਦੀ ਗਿਣਤੀ ਸੱਤ ਹੋ ਗਈ ਹੈ। ਇਸ ਤੋਂ ਪਹਿਲਾਂ ਪੰਜ ਹੋਰ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਮਜੀਠੀਆ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆਪਣਾ ਸਪੱਸ਼ਟੀਕਰਨ ਸੌਂਪ ਚੁੱਕੇ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 30 ਅਗਸਤ ਨੂੰ ਜਾਰੀ ਹੁਕਮਾਂ ‘ਚ ਕੁੱਲ 17 ਸਾਬਕਾ ਅਕਾਲੀ ਸਿੱਖ ਮੰਤਰੀਆਂ ਨੂੰ ਸਪੱਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਹਨ। ਬਾਕੀ 10 ਸਾਬਕਾ ਮੰਤਰੀਆਂ ਵੱਲੋਂ ਅਜੇ ਸਪੱਸ਼ਟੀਕਰਨ ਦੇਣਾ ਬਾਕੀ ਹੈ।
ਮਨਪ੍ਰੀਤ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਵੀ ਜਥੇਦਾਰ Sri Akal Takht Sahib ਨੂੰ ਸੌਂਪਿਆ ਸਪੱਸ਼ਟੀਕਰਨ
