ਫ਼ਿਰੋਜ਼ਪੁਰ, 7 ਸਤੰਬਰ (ਗੁਰਿੰਦਰ ਸਿੰਘ) – ਨਸ਼ੇੜੀਆਂ ਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਹੈਰੋਇਨ ਵੇਚਣ ਜਾਂਦੇ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਡੇਢ ਕਿੱਲੋ ਹੈਰੋਇਨ, ਦੋ ਮੋਬਾਈਲ ਫ਼ੋਨ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਫੜੇ ਤਸਕਰਾਂ ਖ਼ਿਲਾਫ਼ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਡੇਢ ਕਿੱਲੋ ਹੈਰੋਇਨ ਸਮੇਤ ਤਿੰਨ ਤਸਕਰ ਚੜ੍ਹੇ ਪੁਲਿਸ ਅੜਿੱਕੇ
