ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਨਾ ਦੇਣ ਕਾਰਨ ਉਨ੍ਹਾਂ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈ। ਮਾਨ ਨੇ ਕਿਹਾ ਕਿ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਦੁਖੀ ਸੀ। ਉਨ੍ਹਾਂ ਨੇ ਉਮੀਦ ਛੱਡ ਦਿੱਤੀ ਸੀ। ਪਰ ਜਿੱਥੇ ਇੱਛਾ ਚਾਹ ਉੱਥੇ ਰਾਹ… ਪ੍ਰਮਾਤਮਾ ਨੇ ਮੇਰੇ ਵਰਗੇ ਲੋਕਾਂ ਦੇ ਹੱਥਾਂ ਵਿੱਚ ਹਰਾ ਪੈਨ ਦਿੱਤਾ ਸੀ ਜਿਸ ਰਾਹੀਂ ਉਨ੍ਹਾਂ ਦੀਆਂ ਆਸਾਂ ਜਾਗ ਪਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਸਾਡੇ ਸਾਰੇ ਕਾਲਜ ਅਤੇ ਯੂਨੀਵਰਸਿਟੀਆਂ ਫਿਰ ਭਰ ਗਈਆਂ ਹਨ ਕਿਉਂਕਿ ਲੋਕਾਂ ਨੂੰ ਇਹ ਆਸ ਬੱਝ ਗਈ ਹੈ ਕਿ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਲੋੜ ਨਹੀਂ, ਉਹ ਇੱਥੇ ਸਿੱਖਿਆ ਹਾਸਲ ਕਰਕੇ ਚੰਗੀਆਂ ਨੌਕਰੀਆਂ ਹਾਸਲ ਕਰਨਗੇ।
ਨੌਕਰੀਆਂ ਨਾ ਦੇਣ ਨੂੰ ਲੈ ਕੇ ਸਾਬਕਾ ਸਰਕਾਰਾਂ ‘ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ-ਹੁਣ ਨਿਰਾਸ਼ ਨੌਜਵਾਨ ਹੋਏ ਆਸਵੰਦ
