ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ(High court) ਵਿਚ NHAI ਵੱਲੋਂ ਜ਼ਮੀਨ ਐਕਵਾਇਰ ਨੂੰ ਲੈ ਕੇ ਹਲਫ਼ਨਾਮਾ ਦਾਇਰ ਕੀਤਾ ਹੈ।
ਦੱਸ ਦੇਈਏ ਕਿ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਨੂੰ ਰਾਸ਼ਟਰੀ ਰਾਜਮਾਰਗ 10 ਦੇ 391 ਕਿਲੋਮੀਟਰ ਹਿੱਸੇ ’ਤੇ 13,190 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਲਈ ਜ਼ਮੀਨ ‘ਤੇ ਕਬਜ਼ਾ ਕਰਨ ਵਿੱਚ ਰੁਕਾਵਟਾਂ ਪੈਦਾ ਕਰਨ ਵਾਲਿਆਂ ਨਾਲ ਨਜਿੱਠਣ ਲਈ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਮੁੱਖ ਸਕੱਤਰ ਨੂੰ ਦੋ ਹਫ਼ਤਿਆਂ ਵਿੱਚ ਕਬਜ਼ਾ ਲੈਣ ਸਬੰਧੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।