ਚੰਡੀਗੜ੍ਹ, Pathankot Bus Accident: ਪੰਜਾਬ ਦੇ ਪਠਾਨਕੋਟ ’ਚ ਹਿਮਾਚਲ ਪ੍ਰਦੇਸ਼ ਦੀ ਬੱਸ ਪਲਟਣ ਨਾਲ ਇਕ ਯਾਤਰੀ ਦੀ ਮੌਤ ਹੋ ਗਈ ਅਤੇ 16 ਜ਼ਖਮੀ ਹੋ ਗਏ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਬੱਸ ਪਠਾਨਕੋਟ ਦੇ ਪਿੰਡ ਬੁੰਗਲ ਬਧਾਨੀ ਨੇੜੇ ਪਹੁੰਚੀ ਤਾਂ ਡਰਾਈਵਰ ਨੇ ਸੰਤੁਲਣ ਗਵਾ ਦਿੱਤਾ ਅਤੇ ਬੱਸ ਹਾਦਸਾਗ੍ਰਸਤ ਹੋ ਗਈ। ਹਿਮਾਚਲ ਪ੍ਰਦੇਸ਼ ਰੋਡਵੇਜ਼ ਦੀ ਬੱਸ ਚੰਬਾ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਇਸ ਹਾਦਸੇ ਪੰਜਾਬ ਦੇ ਬਟਾਲਾ ਦੇ ਰਹਿਣ ਵਾਲੇ ਇੱਕ 22 ਸਾਲਾ ਯਾਤਰੀ ਦੀ ਮੌਤ ਹੋ ਗਈ ਹੈ।
ਪਠਾਨਕੋਟ: ਬੱਸ ਪਲਟਣ ਕਾਰਨ 1 ਯਾਤਰੀ ਦੀ ਮੌਤ, 16 ਜ਼ਖਮੀ
