ਚੰਡੀਗੜ੍ਹ, Haryana Elections: ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਨੌਂ ਹੋਰ ਉਮੀਦਵਾਰਾਂ ਦੇ ਨਾਵਾਂ ਵਾਲੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਐਲਾਨ ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਕੀਤਾ ਹੈ। ਜਾਰੀ ਕੀਤੀ ਗਈ ਦੂਜੀ ਸੂਚੀ ਮੁਤਾਬਕ, ਵਿਧਾਨ ਸਭਾ ਹਲਕਾ ਸਢੌਰਾ ਤੋਂ ਰੀਟਾ ਬਾਮਨੀਆ, ਥਾਨੇਸਰ ਤੋਂ ਕ੍ਰਿਸ਼ਨ ਬਜਾਜ, ਇੰਦਰੀ ਤੋਂ ਹਵਾ ਸਿੰਘ, ਰਤੀਆ ਤੋਂ ਮੁਖ਼ਤਿਆਰ ਸਿੰਘ ਬਾਜ਼ੀਗਰ, ਆਦਮਪੁਰ ਤੋਂ ਐਡਵੋਕੇਟ ਭੁਪੇਂਦਰ ਬੈਨੀਵਾਲ, ਬਰਵਾਲਾ ਤੋਂ ਪ੍ਰੋਫੈਸਰ ਛਤਰਪਾਲ ਸਿੰਘ, ਬਾਵਲ ਤੋਂ ਜਵਾਹਰ ਲਾਲ, ਫ਼ਰੀਦਾਬਾਦ ਤੋਂ ਪ੍ਰਵੇਸ਼ ਮਹਿਤਾ ਅਤੇ ਤਿਗਾਓਂ ਤੋਂ ਅਬਾਸ਼ ਚੰਦੇਲਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਦੇ ਨਾਲ ਆਮ ਆਦਮੀ ਪਾਰਟੀ ਨੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਵਿੱਚੋਂ 29 ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
Related Posts
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
ਚੰਡੀਗੜ੍ਹ , 20 ਅਕਤੂਬਰ (ਦਲਜੀਤ ਸਿੰਘ)- ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼…
ED ਸਾਹਮਣੇ ਪੇਸ਼ ਨਹੀਂ ਹੋਏ ਕੇਜਰੀਵਾਲ
ਨਵੀਂ ਦਿੱਲੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਵੀਰਵਾਰ ਨੂੰ…
ਮੁੱਖ ਮੰਤਰੀ ਚਿਹਰਾ ਚੁਣਨ ਲਈ 24 ਘੰਟਿਆਂ ’ਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਦਿੱਤੀ ਪ੍ਰਤੀਕਿਰਿਆ
ਚੰਡੀਗੜ੍ਹ, 15 ਜਨਵਰੀ (ਬਿਊਰੋ)- ਆਮ ਆਦਮੀ ਪਾਰਟੀ (ਆਪ) ਵਲੋਂ ਪੰਜਾਬ ’ਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ…