ਅੰਮ੍ਰਿਤਸਰ : ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਉੱਥੇ ਹੀ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਵੀ ਕਿਹਾ ਗਿਆ ਸੀ | ਇਸੇ ਆਦੇਸ਼ ਨੂੰ ਮੰਨਦਿਆਂ ਜਿੱਥੇ ਪਿਛਲੇ ਦਿਨੀਂ 10 ਸਾਬਕਾ ਮੰਤਰੀ ਪਹਿਲਾਂ ਹੀ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ। ਅੱਜ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਨੇ ਵੀ ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇ ਦਿੱਤਾ ਹੈ ।
ਸਰਵਣ ਸਿੰਘ ਫਿਲੌਰ ਤੇ ਸਿਕੰਦਰ ਸਿੰਘ ਮਲੂਕਾ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ, ਦਿੱਤਾ ਆਪਣਾ-ਆਪਣਾ ਸਪਸ਼ਟੀਕਰਨ
