ਰਾਹੁਲ ਗਾਂਧੀ ਦੇ ਸਿੱਖਾਂ ਨੂੰ ਲੈ ਕੇ ਆਏ ਬਿਆਨ ‘ਤੇ ਗਰਮਾਈ ਸਿਆਸਤ, ਸਿਰਸਾ ਦਾ ਵੱਡਾ ਬਿਆਨ

ਨਵੀਂ ਦਿੱਲੀ : ਵਿਦੇਸ਼ੀ ਦੌਰੇ ਦੌਰਾਨ ਰਾਹੁਲ ਗਾਂਧੀ ਨੇ RSS ਬਾਰੇ ਬੋਲਦੇ ਹੋਏ ਸਿੱਖਾਂ ਦੀ ਦਸਤਾਰ ਤੇ ਗੁਰਦੁਆਰਾ ਸਾਹਿਬ ਜਾਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ, ਜਿਸ ਨਾਲ ਸਿਆਸਤ ਗਰਮਾ ਗਈ ਹੈ। ਇਹਨਾਂ ਸ਼ਬਦਾਂ ਦੀ ਮਨਜਿੰਦਰ ਸਿਰਸਾ ਨੇ ਨਿੰਦਾ ਕੀਤੀ ਹੈ। ਉਹਨਾਂ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਅੱਜ ਅਮਰੀਕਾ ਵਿਚ ਸਿੱਖਾਂ ਦੇ ਪ੍ਰਤੀ ਨਫ਼ਰਤ ਭਰੀ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ, ਮੈਂ ਉਸ ਦੀ ਸਖ਼ਤ ਸ਼ਬਦਾਂ ਵਿਚ ਨਿੱਦਾ ਕਰਦਾ ਹਾਂ। ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੇ ਅੰਦਰ ਸਿੱਖਾਂ ਦੀ ਦਸਤਾਰ ਤੇ ਕੜਾ ਸੁਰੱਖਿਅਤ ਨਹੀਂ। ਉਕਤ ਲੋਕ ਗੁਰਦੁਆਰਾ ਸਾਹਿਬ ਜਾ ਸਕਦੇ ਹਨ ਜਾਂ ਨਹੀਂ, ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੈਂ ਰਾਹੁਲ ਨੂੰ ਦੱਸਣਾ ਚਾਹੁੰਦਾ ਹਾ ਕਿ ਇਹ ਕੋਸ਼ਿਸ਼ਾਂ ਜ਼ਕਰੀਆ ਖਾਨ, ਔਰੰਗਜ਼ੇਬ, ਅਬਦਾਲੀ, ਗੋਰਿਆ ਤੋਂ ਲੈ ਕੇ ਕਾਂਗਰਸ ਤੱਕ ਸਾਰਿਆਂ ਨੇ ਕੀਤੀਆਂ ਹਨ।

Leave a Reply

Your email address will not be published. Required fields are marked *