ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 21 ਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪਿਛਲੀ ਵਾਰ ਭਾਜਪਾ ਨੇ ਹਰਿਆਣਾ ਵਿੱਚ 67 ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਹੁਣ ਤੱਕ ਸੂਬੇ ਦੀਆਂ 88 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਜਾ ਚੁੱਕੇ ਹਨ।
4 ਸਤੰਬਰ ਨੂੰ ਭਾਰਤੀ ਜਨਤਾ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕੀਤੀ ਸੀ। ਮੁੱਖ ਮੰਤਰੀ ਨਾਇਬ ਸੈਣੀ ਦਾ ਨਾਂ ਵੀ ਇਸ ਸੂਚੀ ਵਿੱਚ ਸੀ। ਉਹ ਕੁਰੂਕਸ਼ੇਤਰ ਦੀ ਲਾਡਵਾ ਸੀਟ ਤੋਂ ਵਿਧਾਨ ਸਭਾ ਚੋਣ ਲੜਨਗੇ।