ਚੰਡੀਗੜ੍ਹ : ਸ਼ੰਭੂ ਬੈਰੀਅਰ( Shambhu border) ’ਤੇ ਸੱਤ ਮਹੀਨਿਆਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਤੇ ਹੋਰ ਮੰਗਾਂ ਦੇ ਹੱਲ ਲਈ ਸੁਪਰੀਮ ਕੋਰਟ(SC) ਵੱਲੋਂ ਬਣਾਈ ਗਈ ਹਾਈ ਵਾਪਰ ਕਮੇਟੀ ਦੀ ਪਹਿਲੀ ਬੈਠਕ ਬੁੱਧਵਾਰ ਨੂੰ ਹੋਵੇਗੀ। ਹਰਿਆਣਾ ਭਵਨ ’ਚ ਦੁਪਹਿਰ ਤਿੰਨ ਵੱਜੇ ਹੋਣ ਵਾਲੀ ਬੈਠਕ ਦੀ ਪ੍ਰਧਾਨਗੀ ਪੰਜਾਬ ਤੇ ਹਰਿਆਣਾ ਹਾਈ ਕੋਰਟ(High Court) ਦੇ ਸਾਬਕਾ ਜੱਜ ਨਵਾਬ ਸਿੰਘ ਕਰਨਗੇ। ਇਸ ’ਚ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਤੇ ਡੀਜੀਪੀ(DGP)ਵੀ ਸ਼ਾਮਲ ਹੋਣਗੇ।
ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ-ਚਰਚਾ ਕਰੇਗੀ ਕਮੇਟੀ, ਸ਼ੰਭੂ ਬੈਰੀਅਰ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਲਈ ਬਣਾਈ ਗਈ ਕਮੇਟੀ ਦੀ ਪਹਿਲੀ ਬੈਠਕ ਅੱਜ
