ਪਟਿਆਲਾ: ਪੰਜਾਬ ਕਾਂਗਰਸ(Punjab Congress) ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ(Raja Waring) ਦੀ ਅਗਵਾਈ ਵਿੱਚ ਪੀਐਸਪੀਸੀਐਲ(PSPCL) ਦੇ ਮੁੱਖ ਦਫਤਰ ਅੱਗੇ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਪਟਿਆਲਾ ਦੇ ਮਾਲ ਰੋਡ ਵਿਖੇ ਸਥਿਤ ਪੀਐਸਪੀਸੀਐਲ ਦੇ ਮੁੱਖ ਦਫਤਰ ਅੱਗੇ ਧਰਨੇ ਵਿੱਚ ਪੁੱਜੇ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਦੀ ਹਿੱਤਾਂ ਦੀ ਰਾਖੀ ਲਈ ਲੜਾਈ ਲੜੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਸਮੇਂ ਆਮ ਲੋਕਾਂ ਤੇ ਬਿਜਲੀ ਬਿਲਾਂ ਦੇ ਬੋਝ ਨੂੰ ਹਲਕਾ ਕਰਨ ਲਈ ਬਿਜਲੀ ਦਰਾਂ ਵਿੱਚ ਵਿਸ਼ੇਸ਼ ਛੋਟ ਦਿੱਤੀ ਗਈ ਸੀ। ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ (AAP)ਨੇ ਇਸ ਛੋਟ ਨੂੰ ਖਤਮ ਕਰਕੇ ਲੋਕਾਂ ਉੱਪਰ ਵਿੱਤੀ ਬੋਝ ਪਾ ਦਿੱਤਾ ਹੈ। ਬਿਜਲੀ ਦਰ੍ਹਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਧੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਲੜਦੀ ਆਈ ਹੈ ਤੇ ਲੜਦੀ ਰਹੇਗੀ। ਗੁੰਗੀ ਬੋਲੀ ਸਰਕਾਰ ਦੇ ਕੰਨਾਂ ਤੱਕ ਆਮ ਜਨਤਾ ਦੀ ਅਵਾਜ਼ ਪਹੁੰਚਉਣ ਲਈ ਅੱਜ ਦਿੱਤੇ ਜਾ ਰਹੇ ਰੋਸ ਧਰਨੇ ਵਿੱਚ ਕਾਂਗਰਸ ਪਾਰਟੀ ਵਰਕਰਾਂ ਦੇ ਨਾਲ ਆਮ ਜਨਤਾ ਵੀ ਸ਼ਾਮਲ ਹੋਈ ਹੈ। ਇਸ ਮੌਕੇ ਪਟਿਆਲਾ ਲੋਕ ਸਭਾ ਮੈਂਬਰ ਡਾ . ਧਰਮਵੀਰ ਗਾਂਧੀ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਤੇ ਯੂਥ ਕਾਂਗਰਸ ਪ੍ਰਧਾਨ ਮੋਹਿਤ ਮੋਹਿੰਦਰਾ ਸਮੇਤ ਵੱਡੀ ਗਿਣਤੀ ਆਗੂ ਤੇ ਵਰਕਰ ਮੌਜੂਦ ਹਨ।
Related Posts
Punjab weather : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਜਾਰੀ ਹੋਈ ਵੱਡੀ ਐਡਵਾਈਜ਼ਰੀ
ਅੰਮ੍ਰਿਤਸਰ : ਸਰਦ ਰੁੱਤ ਦੀ ਆਮਦ ਸ਼ੁਰੂ ਹੁੰਦਿਆਂ ਹੀ ਸਿਹਤ ਵਿਭਾਗ ਨੇ ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ…
ਪੰਜਾਬ ‘ਚ ਕੱਲ੍ਹ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ, ਭਾਰਤੀ ਚੋਣ ਕਮਿਸ਼ਨ ਵੱਲੋਂ ਜਨਰਲ ਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ : ਸਿਬਿਨ ਸੀ
ਚੰਡੀਗੜ੍ਹ : ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ…
ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਅੰਮ੍ਰਿਤਸਰ, 30 ਦਸੰਬਰ (ਬਿਊਰੋ)- ਕਾਂਗਰਸੀ ਆਗੂ ਅਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਵਲੋਂ ਅੱਜ ਪਨਗ੍ਰੇਨ ਦੇ ਚੇਅਰਮੈਨ ਅਹੁਦੇ…