ਨਵੀਂ ਦਿੱਲੀ : ਇਸ ਵੇਲੇ ਮਨੋਰੰਜਨ ਜਗਤ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ (Malaika Arora) ਦੇ ਪਿਤਾ ਅਨਿਲ ਅਰੋੜਾ (Anil Aroara) ਦਾ ਅੱਜ (11 ਸਤੰਬਰ) ਦੇਹਾਂਤ ਹੋ ਗਿਆ। ਅਨਿਲ ਨੇ ਖ਼ੁਦਕੁਸ਼ੀ ਕਰ ਕੇ ਆਪਣੀ ਜਾਨ ਗੁਆਈ ਹੈ।
ਮਾਮਲੇ ਦੀ ਸੂਚਨਾ ਮਿਲਦਿਆਂ ਹੀ ਮੁੰਬਈ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿਤਾ ਦੀ ਮੌਤ ਨਾਲ ਅਦਾਕਾਰਾ ਮਲਾਇਕਾ ਅਰੋੜਾ (Malaika Arora) ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਡਿੱਗ ਗਿਆ ਹੈ।