ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੇ ਆਦੇਸ਼ ਮੁਤਾਬਕ ਤਤਕਾਲੀ ਅਕਾਲੀ ਸਰਕਾਰ ਸਮੇਂ ਪੰਜਾਬ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਦੇਣ ਪੁੱਜੇ। ਜ਼ਿਕਰਯੋਗ ਹੈ ਕਿ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤਤਕਾਲੀ ਕੈਬਨਿਟ ਮੰਤਰੀ ਹੋਣ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਰਿਸ਼ਤੇਦਾਰ ਵੀ ਹਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਰਹੇ ਬੀਬੀ ਜਗੀਰ, ਡਾ. ਦਲਜੀਤ ਸਿੰਘ ਚੀਮਾ ਸਮੇਤ ਹੋਰ ਕਈ ਸਾਬਕਾ ਮੰਤਰੀ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨ
