ਨਵੀਂ ਦਿੱਲੀ, Haryana Elections: ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੱਕ 88 ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ, ਹਾਲਾਂਕਿ ਚਾਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ। ਬੀਤੇ ਕੁੱਝ ਦਿਨਾਂ ਤੋਂ ਕਾਂਗਰਸ ਅਤੇ ‘ਆਪ’ ਵਿਚਕਾਰ ਗੱਠਜੋੜ ਲਈ ਕਿਆਸ ਲਾਏ ਜਾ ਰਹੇ ਸਨ, ਪਰ ਦੋਹਾਂ ਪਾਰਟੀਆਾਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ’ਤੇ ਵਿਰਾਮ ਲੱਗਦਾ ਨਜ਼ਰ ਆਇਆ ਹੈ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਜਿਸ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
Related Posts
ਵੱਡੀ ਖ਼ਬਰ : ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ਕੀਤੀਆਂ ਗਈਆਂ ਬੰਦ
ਜਲੰਧਰ : ਪੰਜਾਬ ਵਿਚ ਕਈ ਥਾਵਾਂ ਅਤੇ ਕਈ ਜ਼ਿਲ੍ਹਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦਰਅਸਲ ਪੰਜਾਬ ਪੁਲਸ…
ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਨਾਲ ਕੀਤਾ ਵਿਸ਼ਵਾਸ ਘਾਤ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 10 ਜੁਲਾਈ (ਦਲਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਸੁਪਰੀਮ ਕੋਰਟ ਦੇ ਵਿਚ ਪਾਈ ਗਈ ਪੰਜਾਬ…
ਸਾਬਕਾ ਸੰਸਦ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਫੜ੍ਹਿਆ ‘ਆਪ’ ਦਾ ਝਾੜੂ
ਚੰਡੀਗੜ੍ਹ, 26 ਜੁਲਾਈ (ਦਲਜੀਤ ਸਿੰਘ)- ਸਾਬਕਾ ਸੰਸਦ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਮ ਆਦਮੀ…