ਚੰਡੀਗੜ੍ਹ ਗਰਨੇਡ ਧਮਾਕਾ: ਸ਼ੱਕੀਆਂ ਦੀ ਸੂਚਨਾ ਦੇਣ ’ਤੇ 2 ਲੱਖ ਰੁਪਏ ਦਾ ਇਨਾਮ ਐਲਾਨਿਆ

ਚੰਡੀਗੜ੍ਹ, Chandigarh Grenade Attack: ਚੰਡੀਗੜ੍ਹ ਪੁਲੀਸ ਨੇ ਬੰਬ ਧਮਾਕੇ ਦੇ ਮਾਮਲੇ ਵਿਚ ਸ਼ਾਮਲ ਹੋਰ ਦੋ ਸ਼ੱਕੀਆਂ ਦੀ ਗ੍ਰਿਫ਼ਤਾਰੀ ਲਈ ਸੂਚਨਾ ਦੇਣ ਵਾਲੇ ਨੂੰ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਚੰਡੀਗੜ੍ਹ ਦੇ ਸੈਕਟਰ 10 ਖੇਤਰ ਦੇ ਇੱਕ ਘਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਧਮਾਕਾ ਹੋਇਆ, ਜਿਸ ਨਾਲ ਰਿਹਾਇਸ਼ੀ ਖੇਤਰ ਦੀਆਂ ਖਿੜਕੀਆਂ ਅਤੇ ਫੁੱਲਾਂ ਦੇ ਗਮਲਿਆਂ ਨੂੰ ਨੁਕਸਾਨ ਪਹੁੰਚਿਆ। ਇਸ ਧਮਾਕੇ ਵਿਚ ਸ਼ਾਮਲ ਦੋ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਕੋਈ ਵੀ ਸੂਚਨਾ ਦੇਣ ਲਈ 2 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਜਿਸ ਦੀ ਸੂਚਨਾ ਦੇਣ ਲਈ ਕੰਟਰੋਲ ਰੂਮ ਨੰਬਰ 0172-2749194 ਜਾਂ 112 ਅਤੇ ਵਟਸਐਪ ਨੰਬਰ 9465121000 ’ਤੇ ਦਿੱਤੀ ਜਾ ਸਕਦੀ ਹੈ।

ਸਬ-ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਅੱਜ ਵੀ ਘਟਨਾ ਵਾਲੀ ਥਾਂ ’ਤੇ ਜਾਂਚ ਕਰੇਗੀ।

Leave a Reply

Your email address will not be published. Required fields are marked *