ਮਾਂਡਿਆ, ਕਰਨਾਟਕ ਦੇ ਮਾਂਡਿਆ ਵਿੱਚ ਭਗਵਾਨ ਗਣੇਸ਼ ਦੀ ਮੂਰਤੀ ਦੀ ਸ਼ੋਭਾ ਯਾਤਰਾ ਦੌਰਾਨ ਭੜਕੀ ਹਿੰਸਾ ਤੋਂ ਬਾਅਦ ਪੁਲੀਸ ਨੇ 46 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਅੱਜ ਦਿੱਤੀ। ਬੁੱਧਵਾਰ ਦੇਰ ਰਾਤ ਇੱਥੇ ਨਾਗਮੰਗਲਾ ਕਸਬੇ ਵਿੱਚ ਤਣਾਅ ਫੈਲ ਗਿਆ, ਜਿੱਥੇ ਦੋ ਪੁਲੀਸ ਮੁਲਾਜ਼ਮਾਂ ਸਣੇ ਕੁਝ ਲੋਕ ਪਥਰਾਅ ਵਿੱਚ ਮਾਮੂਲੀ ਜ਼ਖ਼ਮੀ ਹੋ ਗਏ। ਹਾਲਾਂਕਿ, ਸਥਿਤੀ ’ਤੇ ਕਾਬੂ ਪਾ ਲਿਆ ਗਿਆ ਹੈ ਅਤੇ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। 14 ਸਤੰਬਰ ਤੱਕ ਇਲਾਕੇ ਵਿੱਚ ਚਾਰ ਤੋਂ ਵੱਧ ਲੋਕਾਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ। ਪੁਲੀਸ ਨੇ ਦੱਸਿਆ ਕਿ ਬੁੱਧਵਾਰ ਨੂੰ ਜਦੋਂ ਬਦਰੀਕੌਪੁਲ ਪਿੰਡ ਤੋਂ ਸ਼ਰਧਾਲੂ ਸ਼ੋਭਾ ਯਾਤਰਾ ਕੱਢ ਰਹੇ ਸਨ ਤਾਂ ਉਦੋਂ ਦੋ ਸਮੂਹਾਂ ਵਿਚਾਲੇ ਬਹਿਸ ਹੋ ਗਈ ਅਤੇ ਕੁਝ ਸ਼ਰਾਰਤੀ ਅਨਸਰਾਂ ਨੇ ਪਥਰਾਅ ਕੀਤਾ ਜਿਸ ਮਗਰੋਂ ਸਥਿਤੀ ਵਿਗੜ ਗਈ। ਉਨ੍ਹਾਂ ਦੱਸਿਆ ਕਿ ਦੋਵੇਂ ਸਮੂਹਾਂ ਵਿਚਾਲੇ ਝੜਪ ਤੋਂ ਬਾਅਦ ਕੁਝ ਦੁਕਾਨਾਂ ’ਚ ਭੰਨਤੋੜ ਕੀਤੀ ਗਈ ਅਤੇ ਵਾਹਨਾਂ ’ਚ ਅੱਗ ਲਗਾ ਦਿੱਤੀ ਗਈ। ਪੁਲੀਸ ਨੇ ਭੀੜ ਨੂੰ ਖਿੰਡਾਉਣ ਅਤੇ ਸਥਿਤੀ ਸੰਭਾਲਣ ਲਈ ਹਲਕਾ ਲਾਠੀਚਾਰਜ ਕੀਤੀ। ਸ਼ੋਭਾ ਯਾਤਰਾ ਕੱਢਣ ਵਾਲੇ ਨੌਜਵਾਨਾਂ ਦੇ ਸਮੂਹ ਨੇ ਥਾਣੇ ਨੇੜੇ ਪ੍ਰਦਰਸ਼ਨ ਕੀਤਾ ਅਤੇ ਹਿੰਸਾ ਲਈ ਜ਼ਿੰਮੇਵਾਰ ਲੋਕਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ।
Related Posts
ਰਾਹੁਲ ਗਾਂਧੀ ਨੇ ਹਿਮਾਚਲ ‘ਚ ਕਾਂਗਰਸ ਦੀ ਜਿੱਤ ਦਾ ਸਿਹਰਾ ਜਨਤਾ ਸਿਰ ਸਜਾਇਆ, ਕਿਹਾ- ‘ਹਰ ਵਾਅਦਾ ਕਰਾਂਗੇ ਪੂਰਾ’
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਕਮਿਸ਼ਨ ਨੇ ਕਈ ਸੀਟਾਂ ਦੇ…
ਵੱਡੀ ਖ਼ਬਰ : ‘ਕੈਪਟਨ’ ਸਿੱਧੂ ਦੇ ਤਾਜਪੋਸ਼ੀ ਸਮਾਰੋਹ ‘ਚ ਹੋਣਗੇ ਸ਼ਾਮਲ
ਚੰਡੀਗੜ੍ਹ, 22 ਜੁਲਾਈ (ਦਲਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਰੋਹ ‘ਚ ਆਉਣ ਦਾ ਸੱਦਾ…
ਭਿਆਨਕ ਗੈਸ ਪਾਈਪ ਧਮਾਕੇ ਵਿਚ 11 ਲੋਕਾਂ ਦੀ ਮੌਤ
ਬੀਜਿੰਗ, 13 ਜੂਨ (ਦਲਜੀਤ ਸਿੰਘ)- ਮੱਧ ਚੀਨ ਦੇ ਹੁਬੇਈ ਪ੍ਰਾਂਤ ਵਿਚ ਅੱਜ ਐਤਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਭਿਆਨਕ ਗੈਸ ਪਾਈਪ…