ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-10 ‘ਚ ਪੰਜਾਬ ਪੁਲਸ ਦੇ ਸੇਵਾਮੁਕਤ ਅਧਿਕਾਰੀ ਦੇ ਘਰ ਗ੍ਰਨੇਡ ਹਮਲਾ ਕਰਨ ਦੇ ਮਾਮਲੇ ‘ਚ ਵੱਡਾ ਮੋੜ ਆ ਗਿਆ ਹੈ। ਅਸਲ ‘ਚ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋ ਰਹੀ ਹੈ। ਇਹ ਕਥਿਤ ਪੋਸਟ ਹੈਪੀ ਪਸ਼ੀਆ ਦੇ ਅਕਾਊਂਟ ਤੋਂ ਸਾਂਝੀ ਕੀਤੀ ਗਈ ਹੈ। ਇਸ ਪੋਸਟ ‘ਚ ਉਕਤ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ। ਇਸ ‘ਚ ਲਿਖਿਆ ਗਿਆ ਹੈ ਕਿ 1986 ‘ਚ ਸ਼ਹੀਦ ਕੀਤੇ ਸਿੰਘਾਂ ਦਾ ਬਦਲਾ ਗ੍ਰਨੇਡ ਹਮਲਾ ਕਰਕੇ ਲਿਆ ਗਿਆ ਹੈ।
ਪੋਸਟ ਦੇ ਅਖ਼ੀਰ ‘ਚ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਵੀ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ ‘ਜਗਬਾਣੀ’ ਇਸ ਪੋਸਟ ਦੀ ਪੁਸ਼ਟ ਨਹੀਂ ਕਰਦਾ। ਫਿਲਹਾਲ ਪੁਲਸ ਵਲੋਂ ਪੋਸਟ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ 575 ‘ਚ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ। ਇਹ ਕੋਠੀ ਪੰਜਾਬ ਪੁਲਸ ਦੇ ਸੇਵਾਮੁਕਤ ਐੱਸ. ਪੀ. ਜਸਕੀਰਤ ਸਿੰਘ ਵਲੋਂ ਖ਼ਾਲੀ ਕੀਤੀ ਗਈ ਸੀ, ਜਿਸ ਬਾਰੇ ਹਮਲਾਵਰਾਂ ਨੂੰ ਅਹਿਸਾਸ ਨਹੀਂ ਸੀ