ਨਵੀਂ ਦਿੱਲੀ : ਸੁਪਰੀਮ ਕੋਰਟ(Supreme Court) ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ(Arvind kejriwal) ਸੀਬੀਆਈ ਦੀ ਗ੍ਰਿਫ਼ਤਾਰੀ ਅਤੇ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਆਪਣਾ ਫੈਸਲਾ ਸੁਣਾਇਆ। ਦੋ ਜੱਜਾਂ ਦੇ ਬੈਂਚ ਨੇ ਸਰਬਸੰਮਤੀ ਨਾਲ ਫੈਸਲਾ ਦਿੱਤਾ। ਇਸ ਤੋਂ ਪਹਿਲਾਂ ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਈਆਂ ਦੀ ਬੈਂਚ ਨੇ 5 ਸਤੰਬਰ ਨੂੰ ਇਸ ਮਾਮਲੇ ‘ਤੇ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
Arvind Kejriwal ਨੂੰ Supreme Court ਤੋਂ ਮਿਲੀ ਜ਼ਮਾਨਤ
