ਨਵੀਂ ਦਿੱਲੀ, ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਹੱਤਿਆ ਤੇ ਹੋਰ ਅਪਰਾਧਾਂ ਵਿੱਚ ਦੋਸ਼ ਤੈਅ ਕੀਤੇ। ਟਾਈਟਲਰ ਨੇ ਗੁਨਾਹ ਕਬੂ ਨਹੀਂ ਕੀਤਾ ਜਿਸ ਮਗਰੋਂ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਉਸ ’ਤੇ ਮੁਕੱਦਮਾ ਚਲਾਉਣ ਦਾ ਨਿਰਦੇਸ਼ ਦਿੱਤਾ। ਜੱਜ ਨੇ 30 ਅਗਸਤ ਨੂੰ ਕਿਹਾ ਸੀ ਕਿ ਮੁਲਜ਼ਮ ਖ਼ਿਲਾਫ਼ ਕਾਰਵਾਈ ਅੱਗੇ ਵਧਾਉਣ ਦਾ ਢੁੱਕਵਾਂ ਆਧਾਰ ਹੈ। ਇਕ ਗਵਾਹ ਨੇ ਪਹਿਲਾਂ ਦੋਸ਼ ਪੱਤਰ ਵਿੱਚ ਕਿਹਾ ਸੀ ਕਿ ਟਾਈਟਲਰ ਪਹਿਲੀ ਨਵੰਬਰ 1984 ਨੂੰ ਇੱਥੇ ਗੁਰਦੁਆਰਾ ਪੁਲ ਬੰਗਸ਼ ਦੇ ਸਾਹਮਣੇ ਸਫੈਦ ਅੰਬੈਸਡਰ ਕਾਰ ਤੋਂ ਬਾਹਰ ਨਿਕਲਿਆ ਸੀ ਅਤੇ ਉਸ ਨੇ ਇਹ ਕਹਿੰਦੇ ਹੋਏ ਭੀੜ ਨੂੰ ਭੜਕਾਇਆ ਸੀ ਕਿ ‘ਸਿੱਖਾਂ ਨੂੰ ਮਾਰੋ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰਿਆ ਹੈ’’ ਅਤੇ ਇਸ ਤੋਂ ਬਾਅਦ ਤਿੰਨ ਲੋਕਾਂ ਦੀ ਹੱਤਿਆ ਹੋ ਗਈ। ਅਦਾਲਤ ਨੇ ਗੈਰ-ਕਾਨੂੰਨੀ ਤਰੀਕੇ ਨਾਲ ਇਕੱਠੇ ਹੋਣ, ਦੰਗਾ ਭੜਕਾਉਣ, ਵੱਖ-ਵੱਖ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਹੱਲਾਸ਼ੇਰੀ ਦੇਣ, ਘਰਾਂ ਵਿੱਚ ਵੜ ਕੇ ਹਮਲਾ ਕਰਨ ਅਤੇ ਚੋਰੀ ਸਣੇ ਹੋਰ ਕਈ ਅਪਰਾਧਾਂ ਲਈ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ।
Related Posts
ਵੱਡੀ ਖ਼ਬਰ: ਲਾਰੈਂਸ ਬਿਸ਼ਨੋਈ ਸਣੇ 14 ਗੈਂਗਸਟਰਾਂ ਦੇ ਨਾਂ ਅੱਤਵਾਦੀਆਂ ਦੀ ਸੂਚੀ ‘ਚ ਦਰਜ
ਨਵੀਂ ਦਿੱਲੀ- ਨੈਸ਼ਨਲ ਜਾਂਚ ਏਜੰਸੀ (ਐੱਨ.ਆਈ.ਏ.) ਵਲੋਂ 22 ਮਾਰਚ ਨੂੰ ਦਾਇਰ ਚਾਰਜਸ਼ੀਟ ‘ਚ ਕੁੱਲ 14 ਮੁਲਜ਼ਮਾਂ ਦੇ ਨਾਮ ਦਰਜ ਕੀਤੇ…
ਸੰਨਿਆਸ ਦੀਆਂ ਖਬਰਾਂ ਵਿਚਾਲੇ ‘ਸੰਨਿਆਸੀ’ ਦੀ ਸ਼ਰਨ ‘ਚ Virat Kohli
ਨਵੀਂ ਦਿੱਲੀ : ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦੀ ਚਰਚਾ ਦੌਰਾਨ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ (Virat Kohli) ਨੇ ਪ੍ਰੇਮਾਨੰਦ…
Punjab News 5 ਕਿੱਲੋ ਹੈਰੋਇਨ ਅਤੇ ਨਕਦੀ ਸਮੇਤ 3 ਕਾਬੂ
ਚੰਡੀਗੜ੍ਹ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਹੈਰੋਇਨ ਅਤੇ ਨਕਤੀ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ।…