ਕੌਮਾਂਤਰੀ ਹਵਾਈ ਅੱਡੇ ’ਤੇ ਲੱਗੇਗਾ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਬੁੱਤ, CM Mann 28 ਸਤੰਬਰ ਨੂੰ ਕਰਨਗੇ ਉਦਘਾਟਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ(Bhagwant mann) 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ(Shaheed Bhagat Singh International Airport Mohali) ਵਿਖੇ ਸ਼ਹੀਦ-ਏ-ਆਜ਼ਮ ਦੇ 30 ਫੁੱਟ ਉੱਚੇ ਬੁੱਤ ਦਾ ਉਦਘਾਟਨ ਕਰਨਗੇ। ਵੀਰਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਬੁੱਤ ਦੀ ਸਥਾਪਨਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ(CM mann) ਨੇ ਕਿਹਾ ਕਿ ਮਹਾਨ ਸ਼ਹੀਦ ਦਾ 30 ਫੁੱਟ ਉੱਚਾ ਬੁੱਤ ਗੰਨਮੈਟਲ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਬੁੱਤ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਿਚ ਬਹੁਤ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੁੱਤ ਸੂਬਾ ਸਰਕਾਰ ਵੱਲੋਂ ਮਹਾਨ ਸ਼ਹੀਦ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ ਅਤੇ ਸੂਰਬੀਰ ਪੁੱਤ ਦੀ ਗੌਰਵਮਈ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਸਹਾਈ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਪਹਿਲਾਂ ਹੀ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਹੈ। ਮਾਨ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਅਦਾਰਿਆਂ ਦਾ ਨਾਂ ਰੱਖਣਾ ਉਨ੍ਹਾਂ ਦੀ ਗੌਰਵਮਈ ਵਿਰਾਸਤ ਨੂੰ ਕਾਇਮ ਰੱਖਣ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਦਾ ਨਾਮ ਮਹਾਨ ਕੌਮੀ ਨੇਤਾਵਾਂ ਦੇ ਨਾਮ ‘ਤੇ ਰੱਖਣ ਨਾਲ ਸਾਡੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰ ਸਕਦਾ ਹੈ।

Leave a Reply

Your email address will not be published. Required fields are marked *