ਨਵੀਂ ਦਿੱਲੀ, ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਅਤੇ ਅਦਾਲਤ ਵੱਲੋਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਮਨਾਏ ਜਾ ਰਹੇ ਜਸ਼ਨਾਂ ਵਿੱਚ ਸ਼ਾਮਲ ਹੋਣ ਅਤੇ ਕੇਜਰੀਵਾਲ ਦਾ ਸਵਾਗਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੇ ਦਿੱਲੀ ਸਥਿਤ ਹੈੱਡਕੁਆਰਟਰ ਪਹੁੰਚ ਗਏ ਹਨ। ਉੱਥੇ ਉਨ੍ਹਾਂ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਤੇ ਸੁਨੀਤਾ ਕੇਜਰੀਵਾਲ ਨੂੰ ਮਿਲ ਕੇ ਵਧਾਈ ਦਿੱਤੀ।
ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਦਿੱਲੀ ਪੁੱਜੇ ਭਗਵੰਤ ਮਾਨ
