ਅੰਮ੍ਰਿਤਸਰ : ਪੈਰਿਸ ਓਲੰਪਿਕ ਖੇਡਾਂ ਵਿੱਚ ਦੋ ਤਗਮੇ ਜਿੱਤ ਕੇ ਇਤਿਹਾਸ ਰਚਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਵੱਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮਨੂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਦਭੁਤ ਸ਼ਾਂਤੀ ਦਾ ਪ੍ਰਤੀਕ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੀ ਉਨ੍ਹਾਂ ਦੇ ਮਨ ਦੀ ਇੱਛਾ ਅੱਜ ਪੂਰੀ ਹੋਈ ਹੈ।
ਸ੍ਰੀ ਹਰਿਮੰਦਰ ਸਾਹਿਬ ਵਿਖਏ ਨਤਮਸਤਕ ਹੋਈ ਨਿਸ਼ਾਨੇਬਾਜ਼ Manu Bhakar
