ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨੂੰ High Court ਦਾ ਨੋਟਿਸ, ਨਾਮਜ਼ਦਗੀ ’ਚ ਅਹਿਮ ਜਾਣਕਾਰੀ ਲੁਕਾਉਣ ਦਾ ਦੋਸ਼

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ(High court) ਨੇ ਸ਼ੁੱਕਰਵਾਰ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਵੱਖਵਾਦੀ ਅੰਮ੍ਰਿਤਪਾਲ ਸਿੰਘ(Amritpal singh) ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕੀਤੀ। ਜਸਟਿਸ ਅਨਿਲ ਖੇਤਰਪਾਲ ਨੇ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰ ਕੇ ਮਾਮਲੇ ’ਚ ਜਵਾਬ ਤਲਬ ਕੀਤਾ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਡਿਬਰੂਗੜ੍ਹ ਦੀ ਜੇਲ੍ਹ ’ਚ ਬੰਦ ਹੈ, ਇਸ ਲਈ ਹਾਈ ਕੋਰਟ ਨੇ ਜੇਲ੍ਹ ’ਚ ਨੋਟਿਸ ਸਰਵ ਕੀਤੇ ਜਾਣ ਦਾ ਹੁਕਮ ਦਿੱਤਾ ਹੈ।

ਪਟੀਸ਼ਨਰ ਵਿਕਰਮਜੀਤ ਸਿੰਘ ਆਪਣੀ ਪਟੀਸ਼ਨ ’ਚ ਹਾਈ ਕੋਰਟ ਨੂੰ ਦੱਸਿਆ ਕਿ ਉਸ ਨੇ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ। ਇਸੇ ਸੀਟ ਤੋਂ ਅੰਮ੍ਰਰਿਪਾਲ ਵੀ ਉਮੀਦਵਾਰ ਸਨ। ਵਿਕਰਮੀਜਤ ਨੇ ਹਾਈ ਕੋਰਟ(Punjab Haryana High Court) ਨੂੰ ਅਪੀਲ ਕੀਤੀ ਕਿ ਅੰਮ੍ਰਿਤਪਾਲ ਦੀ ਚੋਣ ਰੱਦ ਕੀਤੀ ਜਾਣੀ ਚਾਹੀਦੀ ਹੈ ਕਿਉੰਕਿ ਉਸ ਨੇ ਨਾਮਜ਼ਦਗੀ ਪੱਤਰ ’ਚ ਕਈ ਅਹਿਮ ਜਾਣਕਾਰੀਆਂ ਲੁਕਾਈਆਂ ਹਨ। ਇਸ ਦੇ ਨਾਲ ਹੀ ਉਸ ਨੇ ਚੋਣ ’ਤੇ ਆਏ ਖ਼ਰਚ ਦਾ ਵੀ ਪੂਰਾ ਬਿਓਰਾ ਨਹੀਂ ਦਿੱਤਾ। ਚੋਣ ਪ੍ਰਚਾਰ ਲਈ ਰੋਜ਼ਾਨਾ ਹੋਣ ਵਾਲੀਆਂ ਬੈਠਕਾਂ, ਵਾਹਨਾਂ ਤੇ ਚੋਣ ਸਮੱਗਰੀ ਦਾ ਵੀ ਉਸ ਨੇ ਬਿਓਰਾ ਨਹੀਂ ਦਿੱਤਾ ਹੈ। ਪ੍ਰਚਾਰ ਲਈ ਜਿਹੜੀ ਰਕਮ ਖ਼ਰਚ ਕੀਤੀ ਗਈ ਹੈ, ਉਹ ਕਿੱਥੋਂ ਆਈ ਇਹ ਵੀ ਨਹੀਂ ਦੱਸਿਆ ਗਿਆ। ਉਸ ਨੇ ਚੋਣ ਪ੍ਰਚਾਰ ਲਈ ਧਾਰਮਿਕ ਸਥਾਨ ਦਾ ਵੀ ਇਸਤੇਮਾਲ ਕੀਤਾ ਹੈ ਜਿਹੜਾ ਗ਼ਲਤ ਹੈ। ਇੰਟਰਨੈੱਟ ਮੀਡੀਆ ’ਤੇ ਜਿਹੜਾ ਪ੍ਰਚਾਰ ਕੀਤਾ, ਉਸ ਦਾ ਵੀ ਕੋਈ ਬਿਓਰਾ ਨਹੀਂ ਦਿੱਤਾ ਗਿਆ।

Leave a Reply

Your email address will not be published. Required fields are marked *