ਸ੍ਰੀਨਗਰ, ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਚ ਅੱਜ ਤਿੰਨ ਅਤਿਵਾਦੀ ਹਲਾਕ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਵਿੱਚ ਪੱਟਨ ਇਲਾਕੇ ਦੇ ਚੱਕ ਟੱਪਰ ਕ੍ਰੀਰੀ ਵਿੱਚ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਦੇਰ ਰਾਤ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਪੁਲੀਸ ਦੇ ਇਕ ਅਧਿਕਾਰੀ ਮੁਤਾਬਕ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ, ਜਿਸ ਮਗਰੋਂ ਉਨ੍ਹਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਸੀ ਅਤੇ ਸਵੇਰੇ ਹੋਏ ਮੁਕਾਬਲੇ ਵਿੱਚ ਉਨ੍ਹਾਂ ਨੇ ਤਿੰਨ ਅਤਿਵਾਦੀਆਂ ਨੂੰ ਹਲਾਕ ਕਰ ਦਿੱਤਾ। ਅਤਿਵਾਦੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਨਾਲ ਹੀ ਇਸ ਗੱਲ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਕਿਸੇ ਜਥੇਬੰਦੀ ਨਾਲ ਸਬੰਧਤ ਸਨ। ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਅਜੇ ਵੀ ਜਾਰੀ ਹੈ।
Related Posts
1984 ਦੇ ਪੀੜਤ ਪਰਿਵਾਰਾਂ ਲਈ ਨੌਕਰੀਆਂ ਸਣੇ ਕਈ ਹੋਰ ਮੁੱਦਿਆਂ ‘ਤੇ ਸਿਰਸਾ ਨੇ ਦਿੱਲੀ ਦੇ ਡਿਵੀਜ਼ਨਲ ਕਮਿਸ਼ਨਰ ਨਾਲ ਕੀਤੀ ਚਰਚਾ
ਨਵੀਂ ਦਿੱਲੀ,16 ਦਸੰਬਰ (ਬਿਊਰੋ)- ਭਾਜਪਾ ‘ਚ ਸ਼ਾਮਿਲ ਹੋਏ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ 1984 ਕਤਲੇਆਮ ਦੇ 73 ਪੀੜਤ ਪਰਿਵਾਰਾਂ…
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਹੈ…
ਈ – ਗਵਰਨੈਂਸ ਵੱਲ ਵੱਧਦਾ ਪੰਜਾਬ
ਚੰਡੀਗੜ੍ਹ, 28 ਮਈ – ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ…