ਨਵੀਂ ਦਿੱਲੀ, ਸੁਪਰੀਮ ਕੋਰਟ ਤੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ। ਉਹ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਪੁੱਜੇ ਅਤੇ ਪੂਜਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਵੀ ਮੌਜੂਦ ਸਨ।
ਅਰਵਿੰਦ ਕੇਜਰੀਵਾਲ ਨੇ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ
