ਏਸ਼ੀਅਨ ਚੈਂਪੀਅਨਜ਼ ਟਰਾਫੀ ਲੀਗ ਦੇ ਮੈਚ ‘ਚ ਭਾਰਤ ਨੇ ਪਾਕਿ ਨੂੰ 2-1 ਨਾਲ ਹਰਾਇਆ

ਹੁਲੁਨਬੁਇਰ – ਮੌਜੂਦਾ ਚੈਂਪੀਅਨ ਭਾਰਤ ਨੇ ਆਪਣੀ ਅਜੇਤੂ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਸ਼ਨੀਵਾਰ ਨੂੰ ਇੱਥੇ ਕੱਟੜ ਵਿਰੋਧੀ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ (ਏ. ਸੀ. ਟੀ.) ਦੇ ਸੈਮੀਫਾਈਨਲ ਵਿਚ ਪ੍ਰਵੇਸ਼ ਕੀਤਾ। ਛੇ ਟੀਮਾਂ ਦੇ ਰਾਊਂਡ ਰੋਬਿਨ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਪੰਜਵੀਂ ਜਿੱਤ ਹੈ।
ਪਾਕਿਸਤਾਨ ਨੇ ਅਹਿਮਦ ਨਦੀਮ (8ਵੇਂ ਮਿੰਟ) ਦੇ ਗੋਲ ਨਾਲ ਬੜ੍ਹਤ ਹਾਸਲ ਕੀਤੀ ਪਰ ਹਰਮਨਪ੍ਰੀਤ ਸਿੰਘ (13ਵੇਂ ਅਤੇ 19ਵੇਂ ਮਿੰਟ) ਨੇ ਦੋ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਭਾਰਤ ਨੂੰ ਜਿੱਤ ਦਿਵਾਈ। ਇਸ ਮੈਚ ਤੋਂ ਪਹਿਲਾਂ ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਆਖਰੀ ਚਾਰ ਲਈ ਕੁਆਲੀਫਾਈ ਕਰ ਲਿਆ ਸੀ।
ਰਾਊਂਡ ਰੋਬਿਨ ਫਾਰਮੈਟ ਦੀਆਂ ਚੋਟੀ ਦੀਆਂ ਚਾਰ ਟੀਮਾਂ 16 ਸਤੰਬਰ ਨੂੰ ਹੋਣ ਵਾਲੇ ਸੈਮੀਫਾਈਨਲ ਲਈ ਕੁਆਲੀਫਾਈ ਕਰਨਗੀਆਂ ਜਦਕਿ ਫਾਈਨਲ 17 ਸਤੰਬਰ ਨੂੰ ਹੋਵੇਗਾ।

Leave a Reply

Your email address will not be published. Required fields are marked *