ਜਲੰਧਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (DC Jalandhar) ਵੱਲੋਂ ਸ਼੍ਰੀ ਸਿੱਧ ਬਾਬਾ ਸੋਢਲ (Baba Sodal Mela) ਮਹਾਰਾਜ ਜੀ ਦੇ ਮਨਾਏ ਜਾ ਰਹੇ ਸਲਾਨਾ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਜਲੰਧਰ (Jalandhar) ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ/ਨਿਗਮਾਂ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਪੰਜਾਬ ਸਰਕਾਰ(Punjab Govt) ਦੀਆਂ ਸੰਸਥਾਵਾਂ ਵਿੱਚ 17 ਸਤੰਬਰ ਦਿਨ ਮੰਗਲਵਾਰ ਨੂੰ ਲੋਕਲ ਛੁੱਟੀ (Local Holiday) ਦਾ ਐਲਾਨ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਬਾਬਾ ਸੋਢਲ ਮੇਲੇ ਦੌਰਾਨ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਆਪਣੀਆਂ ਮਨੋਕਾਮਨਾਵਾਂ ਨੂੰ ਲੈ ਕੇ ਬਾਬਾ ਸੋਢਲ ਦੇ ਦਰਸ਼ਨ ਕਰਨ ਆਉਂਦੇ ਹਨ। ਤਿੰਨ ਦਿਨ ਪਹਿਲਾਂ ਹੀ ਮੇਲਾ ਭਰਨਾ ਸ਼ੁਰੂ ਹੋ ਜਾਂਦਾ ਹੈ। ਮੰਦਰ ਨੂੰ ਜਾਂਦੇ ਰਸਤਿਆਂ ‘ਚ ਪੈਂਦੀਆਂ ਪਾਰਕਾਂ ‘ਚ ਝੂਲੇ ਲੱਗ ਚੁੱਕੇ ਹਨ। ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਲਈ ਮੰਦਰ ਦੇ ਬਾਹਰ ਬੈਰੀਕੇਡ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਬੈਰੀਕੇਡ ਦੇ ਸਾਹਮਣੇ ਰੋਡ ਬੰਦ ਕਰ ਦਿੱਤਾ ਜਾਵੇਗਾ। ਇੱਥੋਂ ਸ਼ਰਧਾਲੂ ਪੈਦਲ ਹੀ ਮੰਦਰ ਪਹੁੰਚ ਸਕਣਗੇ। ਮੰਦਰ ‘ਚ ਮੱਥਾ ਟੇਕਣ ਲਈ ਸ਼ਰਧਾਲੂਆਂ ਨੂੰ ਇਨ੍ਹਾਂ ਬੈਰੀਕੇਡਸ ‘ਚ ਲੱਗੀਆਂ ਕਤਾਰਾਂ ‘ਚ ਖੜ੍ਹ ਕੇ ਆਪਣੀ ਵਾਰੀ ਦੀ ਉਡੀਕ ਕਰਨੀ ਪਵੇਗੀ।