ਨਾਭਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਹਿੰਦੂ ਜਥੇਬੰਦੀਆਂ ਨਾਭਾ ਸ਼ਹਿਰ ਨੂੰ ਪੂਰਨ ਤੌਰ ‘ਤੇ ਬੰਦ ਕਰਵਾ ਕੇ ਸੜਕਾਂ ‘ਤੇ ਉਤਰ ਆਈਆਂ ਅਤੇ ਰੋਸ ਪ੍ਰਦਰਸ਼ਨ ਕੀਤਾ। ਦਰਅਸਲ ਬੀਤੇ ਦਿਨੀਂ ਬਾਵਨ ਦੁਆਦਸੀ ਤੋਂ ਪਹਿਲਾਂ ਨਗਰ ਕੌਂਸਲ ਨਾਭਾ ਵੱਲੋਂ ਧਾਰਮਿਕ ਜਥੇਬੰਦੀਆਂ ਦੇ ਬੋਰਡ ਉਤਾਰ ਕੇ ਕੂੜੇ ਵਾਲੀ ਟਰਾਲੀ ਵਿਚ ਰੱਖ ਦਿੱਤੇ ਗਏ ਸੀ ਅਤੇ ਇਸ ਦੇ ਸਿੱਧੇ ਦੋਸ਼ ਨਗਰ ਕੌਂਸਲ ਨਾਭਾ ਦੀ ਪ੍ਰਧਾਨ ਦੇ ਪਤੀ ਉੱਪਰ ਲੱਗੇ ਸੀ। ਦੋਸ਼ ਹੈ ਕਿ ਉਨ੍ਹਾਂ ਦੀ ਤਸਵੀਰ ਇਨ੍ਹਾਂ ਬੋਰਡਾਂ ਵਿਚ ਨਾ ਲਗਾਉਣ ਕਰਕੇ ਉਨ੍ਹਾਂ ਵੱਲੋਂ ਸਮਾਗਮ ਤੋਂ ਪਹਿਲਾਂ ਇਹ ਬੋਰਡ ਉਤਾਰੇ ਗਏ। ਤਿਉਹਾਰ ਤੋਂ ਬਾਅਦ ਅੱਜ ਸੋਮਵਾਰ ਸਵੇਰ ਵਪਾਰ ਮੰਡਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਹਿੰਦੂ ਸਮਾਜ ਦੇ ਲੋਕਾਂ ਵੱਲੋਂ ਸਥਾਨਕ ਦੇਵੀ ਦਿਆਲਾ ਚੌਂਕ ਮੰਦਰ ਵਿਖੇ ਇਕੱਠੇ ਹੋ ਕੇ ‘ਆਪ’ ਆਗੂ ਪੰਕਜ ਪੱਪੂ ਖ਼ਿਲਾਫ ਰੋਸ ਪ੍ਰਗਟਾਵਾ ਕੀਤਾ ਗਿਆ। ਹਿੰਦੂ ਜਥੇਬੰਦੀਆਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਤ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
Related Posts
ਅਕਾਲੀ ਦਲ ਨੂੰ ਵੱਡਾ ਝਟਕਾ, ਮਨਜਿੰਦਰ ਸਿਰਸਾ ਬੀਜੇਪੀ ‘ਚ ਸ਼ਾਮਲ
ਨਵੀਂ ਦਿੱਲੀ,1 ਦਸੰਬਰ (ਦਲਜੀਤ ਸਿੰਘ)- 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਨਜਿੰਦਰ ਸਿੰਘ ਸਿਰਸਾ ਸ਼੍ਰੋਮਣੀ ਅਕਾਲੀ ਦਲ ਤੋਂ…
ਪਹਾੜਾਂ ‘ਚ ਪੈ ਰਹੇ ਭਾਰੀ ਮੀਂਹ ਦਰਮਿਆਨ ਪੰਜਾਬ ਲਈ ਜਾਰੀ ਹੋਇਆ ਅਲਰਟ
ਚੰਡੀਗੜ੍ਹ : ਅਗਸਤ ਮਹੀਨੇ ਦੇ ਪਹਿਲੇ ਦਿਨ ਸਵੇਰ ਤੋਂ ਪਏ ਮੀਂਹ ਕਾਰਨ ਪੰਜਾਬ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।…
ਕੇਬਲ ਕਾਰ ਵਿੱਚ ਸੱਤ ਯਾਤਰੀ ਫਸੇ,ਚਾਰ ਨੂੰ ਬਾਹਰ ਕੱਢਿਆ
ਪ੍ਰਵਾਣੂ,20 ਜੂਨ : ਕੇਬਲ ਕਾਰ ਵਿੱਚ ਤਕਨੀਕੀ ਖਰਾਬੀ ਹੋਣ ਕਰਕੇ 11 ਲੋਕ ਫਸ ਗਏ ਸਨ ਤੇ ਇਨ੍ਹਾਂ ਵਿਚੋਂ ਚਾਰ ਨੂੰ…