ਜਲੰਧਰ -ਜਲੰਧਰ ਦੇ ਪਾਸ਼ ਏਰੀਆ ਗ੍ਰੀਨ ਪਾਰਕ ਵਿਚ ਬੀਤੇ ਦਿਨੀਂ ਜਲੰਧਰ ਸਿਟੀ ਪੁਲਸ ਦੀ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਇਕ ਕਿੱਲੋ ਹੈਰੋਇਨ ਅਤੇ 4 ਲੱਖ ਦੀ ਡਰੱਗ ਮਨੀ ਸਮੇਤ ਇਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸੇ ਤਹਿਤ ਅੱਜ ਸਿਟੀ ਪੁਲਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਸ ਨੇ ਫਿਰੋਜ਼ਪੁਰ ਦੇ ਚਾਰ ਹੋਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਕਰੀਬ 10 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਨੂੰ ਲੈ ਕੇ ਖ਼ੁਲਾਸਾ ਕੀਤਾ ਹੈ। ਫਿਲਹਾਲ ਦੋਸ਼ੀਆਂ ਕੋਲੋਂ ਜਲੰਧਰ ਸਿਟੀ ਦੀ ਸੀ. ਆਈ. ਏ. ਸਟਾਫ਼ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਦੋਸ਼ੀਆਂ ਵੱਲੋਂ ਸਾਰੀ ਡਰੱਗ ਸਰਹੱਦ ਪਾਰ ਤੋਂ ਮੰਗਵਾਈ ਜਾ ਰਹੀ ਸੀ। ਸਰਹੱਦ ‘ਤੇ ਦੋਸ਼ੀ ਕਿਹੜੇ ਨਸ਼ਾ ਤਸਕਰ ਦੇ ਲਿੰਕ ਵਿਚ ਸਨ, ਇਸ ਨੂੰ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
Related Posts
ਪਟਿਆਲਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ, ਸੂਰ ਚੋਰੀ ਕਰਨ ਲਈ ਕੀਤਾ ਕਤਲ,
ਪਟਿਆਲਾ : ਪਿੰਡ ਰਿਵਾਸ ਬ੍ਰਾਹਮਣਾ ਵਿਖੇ ਫਾਰਮ ਤੋਂ ਸੂਰ ਚੋਰੀ ਕਰਨ ਦੇ ਇਰਾਦੇ ਨਾਲ ਫਾਰਮ ਮਾਲਕ ਦਾ ਕਤਲ ਕਰਕੇ ਉਸ…
‘ਆਪ’ ਨੇਤਾ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, 24 ਮਾਰਚ (ਬਿਊਰੋ)- ‘ਆਪ’ ਨੇਤਾ ਰਾਘਵ ਚੱਢਾ ਨੇ ਦਿੱਲੀ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ…
ਬੋਲਣ ਤੋਂ ਪਹਿਲਾਂ ਧਨਖੜ ਇਤਿਹਾਸ ਦੇਖ ਲੈਣ, ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ : ਰੰਧਾਵਾ
ਫਤਹਿਗੜ੍ਹ ਸਾਹਿਬ, 15 ਸਤੰਬਰ (ਦਲਜੀਤ ਸਿੰਘ)- ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਹਰਿਆਣਾ ਬੀਜੇਪੀ ਦੇ…