ਸੁਨਾਮ – ਸਥਾਨਕ ਸੁਨਾਮ-ਪਟਿਆਲਾ ਰੋਡ ‘ਤੇ ਬਿਸ਼ਨਪੁਰਾ ਪਿੰਡ ਕੋਲ ਦਿਹਾੜੀ ਕਰਨ ਜਾ ਰਹੇ ਮਜ਼ਦੂਰਾਂ ਉੱਤੇ ਕੈਂਟਰ ਚਾਲਕ ਵੱਲੋਂ ਕੈਂਟਰ ਚੜ੍ਹਾ ਦਿੱਤਾ ਗਿਆ, ਇਸ ਦੌਰਾਨ ਮੌਕੇ ‘ਤੇ ਹੀ ਚਾਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀ ਸ਼ਾਮਲ ਹਨ। ਇਸ ਸਬੰਧੀ ਮੌਕੇ ‘ਤੇ ਮ੍ਰਿਤਕਾਂ ਦੇ ਨਾਲ ਕੰਮ ਕਰ ਰਹੀ ਔਰਤ ਨੇ ਦੱਸਿਆ ਕਿ ਉਹ ਕੰਮ ਕਰ ਰਹੇ ਸੀ ਤਾਂ ਇਕ ਕੈਂਟਰ ਚਾਲਕ ਨੇ ਉਨ੍ਹਾਂ ‘ਤੇ ਕੈਂਟਰ ਚੜ੍ਹਾ ਦਿੱਤਾ, ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਨਾਲ ਕੰਮ ਕਰ ਰਹੀ ਇਕ ਔਰਤ ਸਮੇਂ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਲੋਕਾਂ ਨੇ ਕੈਂਟਰ ਚਾਲਕ ਦਾ ਪਿੱਛਾ ਕੀਤਾ ਅਤੇ ਉਸਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਉਹ ਅੱਜ ਹੀ ਕੰਮ ‘ਤੇ ਆਏ ਸੀ ਅਤੇ ਅੱਜ ਹੀ ਇਹ ਹਾਦਸਾ ਵਾਪਰ ਗਿਆ।
ਪੰਜਾਬ ‘ਚ ਵੱਡਾ ਹਾਦਸਾ, ਮੌਕੇ ‘ਤੇ ਚਾਰ ਲੋਕਾਂ ਦੀ ਮੌਤ
