ਤਰਨਤਾਰਨ : ਮਾਰਕੀਟ ਕਮੇਟੀ ਦੇ ਚੇਅਰਮੈਨ ਹੁੰਦਿਆਂ ਸਾਬਕਾ ਕੇਂਦਰੀ ਮੰਤਰੀ ਮਨੋਹਰ ਸਿੰਘ ਗਿੱਲ ਦੇ ਕੋਟੇ ਵਿੱਚੋਂ ਕਰੀਬ 350 ਕਿਲੋਮੀਟਰ ਸੜਕਾਂ ਬਣਾਉਣ ਅਤੇ 12 ਕਰੋੜ ਰੁਪਏ ਦੀਆਂ ਗ੍ਰਾਂਟਾਂ ਵੰਡਣ ਵਾਲੇ ਗੁਰਮਿੰਦਰ ਸਿੰਘ ਰਟੌਲ ਕਾਂਗਰਸ ਵਿੱਚ ਪਰਤ ਆਏ ਹਨ। ਢਾਈ ਸਾਲ ਪਹਿਲਾਂ ਅਕਾਲੀ ਦਲ ਵਿੱਚ ਸ਼ਾਮਲ ਹੋਏ ਗੁਰਮਿੰਦਰ ਸਿੰਘ ਰਟੌਲ ਨੂੰ ਚੰਡੀਗੜ੍ਹ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰ ਲਿਆ। ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨਾਲ ਫੋਨ ‘ਤੇ ਗੱਲਬਾਤ ਤੋਂ ਬਾਅਦ ਰਤੌਲ ਨੇ ਕਾਂਗਰਸ ‘ਚ ਵਾਪਸੀ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਹੁਣ ਉਹ ਤਰਨਤਾਰਨ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਸਾਬਕਾ ਚੇਅਰਮੈਨ ਰਟੌਲ ਦੀ ਢਾਈ ਸਾਲ ਬਾਅਦ ਹੋਈ ਘਰ ਵਾਪਸੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਕਾਂਗਰਸ ‘ਚ ਸ਼ਾਮਲ
