ਨਵੀਂ ਦਿੱਲੀ, ਕਾਲਕਾਜੀ ਤੋਂ ‘ਆਪ’ ਵਿਧਾਇਕਾ ਆਤਿਸ਼ੀ(43) ਦਿੱਲੀ ਦੀ ਅਗਲੀ ਮੁੱਖ ਮੰਤਰੀ ਹੋਵੇਗੀ। ਕਾਂਗਰਸ ਦੀ ਸ਼ੀਲਾ ਦੀਕਸ਼ਿਤ ਤੇ ਭਾਜਪਾ ਦੀ ਸੁਸ਼ਮਾ ਸਵਰਾਜ ਮਗਰੋਂ ‘ਆਪ’ ਆਗੂ ਆਤਿਸ਼ੀ ਦਿੱਲੀ ਦੀ ਤੀਜੀ ਮਹਿਲਾ ਤੇ ਸਭ ਤੋਂ ਛੋਟੀ ਉਮਰ ਦੀ ਮੁੱਖ ਮੰਤਰੀ ਬਣ ਰਹੀ ਹੈ। ‘ਆਪ’ ਵਿਧਾਇਕ ਦਲ ਦੀ ਬੈਠਕ ਵਿਚ ਆਤਿਸ਼ੀ ਨੂੰ ਪਾਰਟੀ ਦਾ ਨਵਾਂ ਆਗੂ ਚੁਣੇ ਜਾਣ ਮਗਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਅਦ ਦੁਪਹਿਰ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਅਸਤੀਫ਼ਾ ਸੌਂਪ ਦਿੱਤਾ। ਮਗਰੋਂ ਆਤਿਸ਼ੀ ਨੇ ਉਪ ਰਾਜਪਾਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਤਿਹਾੜ ਜੇਲ੍ਹ ’ਚੋਂ ਜ਼ਮਾਨਤ ’ਤੇ ਰਿਹਾਅ ਹੋਏ ਕੇਜਰੀਵਾਲ ਨੇ ਐਤਵਾਰ ਨੂੰ ਦੋ ਦਿਨਾਂ ’ਚ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਉਹ ਲੋਕਾਂ ਤੋਂ ‘ਇਮਾਨਦਾਰੀ ਦਾ ਸਰਟੀਫਿਕੇਟ’ ਲੈਣ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣਗੇ।
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ
