ਨਵੀਂ ਦਿੱਲੀ, ਕਾਂਗਰਸ ਪਾਰਟੀ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਅਤੇ ਧਮਕੀ ਭਰਿਆ ਬਿਆਨ ਦੇਣ ’ਤੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਮੇਤ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਦੇ ਚਾਰ ਆਗੂਆਂ ਵਿਰੁੱਧ ਪੁਲੀਸ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਐਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਪਾਰਟੀ ਦੇ ਖਜ਼ਾਨਚੀ ਅਜੇ ਮਾਕਨ ਵੱਲੋਂ ਤੁਗਲਕ ਰੋਡ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ ਕਿਉਕਿ ਉਹ ਦਲਿਤ, ਪਛੜੇ ਵਰਗ, ਘੱਟ ਗਿਣਤੀਆਂ ਅਤੇ ਸੰਵਿਧਾਨ ਨੂੰ ਬਚਾਉਣ ਦੀ ਗੱਲ ਕਰਦੇ ਹਨ।
ਇਸ ਮੌਕੇ ਕਾਂਗਰਸ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਭਾਜਪਾ ਆਗੂ ਤਰਵਿੰਦਰ ਮਾਰਵਾਹ, ਯੂਪੀ ਸਰਕਾਰ ਦੇ ਮੰਤਰੀ ਰਘੁਰਾਜ ਸਿੰਘ, ਸ਼ਿਵ ਸੈਨਾ ਦੇ ਵਿਧਾਇਕ ਸੰਜੈ ਗਾਇਕਵਾੜ ਵਿਰੁੱਧ 351, 352, 353, 61 ਤੇ ਤਹਿਤ ਐੱਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ।