ਚੰਡੀਗੜ੍ਹ : ਪਿਛਲੇ ਸਾਲ 6 ਅਗਸਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮ੍ਰਿਤ ਇੰਡੀਆ ਯੋਜਨਾ ਤਹਿਤ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ਵ ਪੱਧਰੀ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਮੁੜ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਸੀ। ਹੁਣ ਇਕ ਸਾਲ ਬੀਤ ਗਿਆ ਹੈ ਅਤੇ ਹੁਣ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਿਰਮਾਣ ਕਾਰਜ ਲਗਭਗ ਪੂਰਾ ਹੋ ਗਿਆ ਹੈ। ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਿਰਮਾਣ ਕਾਰਜ ਮਾਡਿਊਲਰ ਸੰਕਲਪ ਦੇ ਅਧਾਰ ‘ਤੇ ਕੀਤਾ ਗਿਆ ਹੈ। ਇਹ ਭਾਰਤੀ ਰੇਲਵੇ ਦਾ ਲਾਈਟ ਹਾਊਸ ਪ੍ਰਾਜੈਕਟ ਹੈ, ਇਸ ਪ੍ਰਾਜੈਕਟ ਦੇ ਅਧਾਰ ‘ਤੇ ਹੋਰ ਰੇਲਵੇ ਸਟੇਸ਼ਨਾਂ ਦਾ ਵਿਕਾਸ ਕੀਤਾ ਜਾਵੇਗਾ। ਇਸ ਪ੍ਰਾਜੈਕਟ ਦਾ ਉਦੇਸ਼ ਦੇਸ਼ ਭਰ ਦੇ ਹੋਰ ਸਟੇਸ਼ਨਾਂ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਹੋਣ ਲਈ ਇਕ ਮਿਸਾਲ ਕਾਇਮ ਕਰਨਾ ਹੈ। ਸੂਤਰਾਂ ਮੁਤਾਬਕ ਸਟੇਸ਼ਨ ਦਾ ਨਿਰਮਾਣ ਕਾਰਜ ਦਸੰਬਰ 2024 ਤਕ ਪੂਰਾ ਹੋ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਾ ਉਦਘਾਟਨ ਕਰਨਗੇ।
PM ਮੋਦੀ ਰਿਕਾਰਡ ਸਮੇਂ ‘ਚ ਕਰਨਗੇ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਉਦਘਾਟਨ, 511 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ
