ਨਵੀਂ ਦਿੱਲੀ- ਦਿੱਲੀ ਦੇ ਉਪ ਰਾਜਪਾਲ ਨੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਭੇਜ ਕੇ ਉਨ੍ਹਾਂ ਦੀ ਥਾਂ ‘ਤੇ ਨਾਮਜ਼ਦ ਕੀਤੇ ਗਏ ਮੁੱਖ ਮੰਤਰੀ ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਦੀ ਤਾਰੀਖ਼ 21 ਸਤੰਬਰ ਦੀ ਤਜਵੀਜ਼ ਕੀਤੀ ਹੈ। ਦੱਸ ਦੇਈਏ ਕਿ ਆਤਿਸ਼ੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਕੋਈ ਤਾਰੀਖ਼ ਨਹੀਂ ਮੰਗੀ, ਇਸ ਲਈ ਉਪ ਰਾਜਪਾਲ ਨੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਰੋਹ ਦੀ ਤਾਰੀਖ 21 ਸਤੰਬਰ ਤੈਅ ਕੀਤੀ ਹੈ।
ਇਸ ਤਾਰੀਖ਼ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗੀ ਆਤਿਸ਼ੀ!
