ਕੈਰੋਂ: ਜ਼ਿਲ੍ਹੇ ਵਿਚ ਵੱਖ-ਵੱਖ ਵਪਾਰੀਆਂ ਅਤੇ ਰਸੂਖਦਾਰ ਲੋਕਾਂ ਪਾਸੋਂ ਫਿਰੌਤੀਆਂ ਮੰਗਣ ਵਾਲੇ ਦੋ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਬੀਤੀ ਦੇਰ ਰਾਤ ਆਹਮੋ-ਸਾਹਮਣੇ ਫਾਇਰਿੰਗ ਹੋ ਗਈ। ਇਸ ਦੌਰਾਨ ਪੁਲਿਸ ਦੀ ਗੋਲ਼ੀ ਲੱਗਣ ਨਾਲ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾ ਦਿੱਤਾ ਗਿਆ। ਜਦਕਿ ਦੂਸਰੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗੈਂਗਸਟਰ ਪਾਸੋਂ ਇਕ ਗਲੋਕ ਪਿਸਤੌਲ 9 ਐੱਮ.ਐੱਮ. ਸਮੇਤ ਕੁਝ ਰੌਂਦ ਬਰਾਮਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹੇ ਦੇ ਐੱਸ.ਐੱਸ.ਪੀ. ਇਸ ਮਾਮਲੇ ਵਿਚ ਅੱਜ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।
ਤਰਨਤਾਰਨ ‘ਚ ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲਾ, ਇੱਕ ਗੈਂਗਸਟਰ ਜ਼ਖ਼ਮੀ
