ਨਵੀਂ ਦਿੱਲੀ, Supreme Court’s YouTube channel hacked:ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਸ਼ੁੱਕਰਵਾਰ ਨੂੰ ਹੈਕ ਹੋ ਗਿਆ ਅਤੇ ਅਮਰੀਕੀ ਕੰਪਨੀ ਰਿਪਲ ਲੈਬਜ਼ ਕ੍ਰਿਪਟੋ ਕਰੰਸੀ ਦੇ ਪ੍ਰਚਾਰ ਵਾਲਾ ਇੱਕ ਵੀਡੀਓ ਦਿਖਾਉਣ ਲੱਗਿਆ। ਹਾਲਾਂਕਿ ਵੀਡੀਓ ਚਲਾਉਣ ’ਤੇ ਕੁੱਝ ਨਹੀਂ ਦਿਖਾਈ ਦੇ ਰਿਹਾ ਸੀ। ਸੁਪਰੀਮ ਕੋਰਟ ਸੰਵਿਧਾਨਕ ਬੈਂਚ ਦੇ ਸਾਹਮਣੇ ਸੂਚੀਬੱਧ ਮਾਮਲਿਆਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਦੇ ਲਾਈਵ ਟੈਲੀਕਾਸਟ ਲਈ ਯੂਟਿਊਬ ਚੈਨਲ ਦੀ ਵਰਤੋਂ ਕਰ ਰਹੀ ਹੈ। ਕੋਰਟ ਨੇ 2018 ਵਿੱਚ ਸੰਵਿਧਾਨਕ ਬੈਂਚ ਦੇ ਸਾਹਮਣੇ ਸਾਰੇ ਮਾਮਲਿਆਂ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕਰਨ ਦਾ ਫ਼ੈਸਲਾ ਕੀਤਾ ਸੀ।
Related Posts
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ…
ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਕਿਹਾ- ਜ਼ਿਮਨੀ ਚੋਣਾਂ ਲਈ ਸੁਖਬੀਰ ਬਾਦਲ ਨੂੰ ਕੋਈ ਛੋਟ ਨਹੀਂ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਜ਼ਿਮਨੀ ਚੋਣਾਂ…
3 ਮਾਰਚ ਨੂੰ ਹੋਵੇਗਾ ਪੰਜਾਬ ਬਜਟ ਇਜਲਾਸ, ਗਵਰਨਰ ਨੇ ਦਿੱਤੀ ਮਨਜ਼ੂਰੀ
ਚੰਡੀਗੜ੍ਹ : ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਲੋਂ ਬਜਟ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੀ ਜਾਣਕਾਰੀ…