ਅੰਮ੍ਰਿਤਸਰ : ਸੰਤ ਬਰਿੰਦਰ ਸਿੰਘ ਢਿੱਲੋਂ ਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ 18 ਸਤੰਬਰ ਨੂੰ ਦਸਤਾਰਬੰਦੀ ਕੀਤੀ ਸੀ l ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੀ ਮੌਜੂਦ ਹਨ। ਸੰਤ ਬਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਗੱਲਬਾਤ ਕਰਦਿਆਂ ਸੰਤ ਢਿੱਲੋਂ ਨੇ ਕਿਹਾ ਕਿ ਜਿਹੜੀ ਸੰਗਤ ਡੇਰਾ ਰਾਧਾ ਸਵਾਮੀ ਜਗਮਾਲਵਾਲੀ ਸਿਰਸਾ ਤੋਂ ਕਿਸੇ ਕਾਰਨ ਬੇਮੁਖ ਹੋਈ ਹੈ, ਉਨ੍ਹਾਂ ਨੂੰ ਜਲਦੀ ਵਾਪਸ ਲਿਆਂਦਾ ਜਾਵੇਗਾ।
Dera Radha Soami ਜਗਮਾਲਵਾਲੀ ਸਿਰਸਾ ਦੇ ਨਵੇਂ ਮੁਖੀ ਸੰਤ ਬਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
