ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਾਜਵਾ ਡਿਵੈਲਪਰਜ਼ ਦੇ ਮਾਲਕ ਜਰਨੈਲ ਸਿੰਘ ਬਾਜਵਾ ਦੀ ਜਾਇਦਾਦ ਨੂੰ ਅੱਗੇ ਵੇਚਣ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਬਾਜਵਾ ਆਪਣੀ ਜਾਇਦਾਦ ਦਾ ਕੋਈ ਲੈਣ-ਦੇਣ ਨਹੀਂ ਕਰ ਸਕਣਗੇ। ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਪੇਸ਼ ਨਾ ਹੋਣ ਕਾਰਨ ਅਦਾਲਤ ਦੀ ਮਾਣਹਾਨੀ ਦਾ ਸਾਹਮਣਾ ਕਰ ਰਹੇ ਜਰਨੈਲ ਬਾਜਵਾ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਵਿੱਚ ਪੇਸ਼ ਹੋ ਕੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ। ਹਾਈ ਕੋਰਟ ਨੇ ਫਿਲਹਾਲ ਬਾਜਵਾ ਦੀ ਮੁਆਫੀ ਨੂੰ ਸਵੀਕਾਰ ਨਹੀਂ ਕੀਤਾ ਅਤੇ ਮਾਮਲੇ ਦੀ ਸੁਣਵਾਈ 25 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਦੇ ਹੁਕਮਾਂ ‘ਤੇ ਬਾਜਵਾ ਨੇ ਆਪਣੀ ਜਾਇਦਾਦ ਦੀ ਸਾਰੀ ਜਾਣਕਾਰੀ ਹਾਈਕੋਰਟ ਨੂੰ ਸੌਂਪ ਦਿੱਤੀ ਹੈ
ਹਾਈ ਕੋਰਟ ਨੇ ਜਰਨੈਲ ਬਾਜਵਾ ਦੀ ਜਾਇਦਾਦ ਨੂੰ ਹੋਰ ਵੇਚਣ ‘ਤੇ ਲਗਾਈ ਰੋਕ
